Author: editor

ਭਾਰਤੀ ਜਨਤਾ ਪਾਰਟੀ ਦਿੱਲੀ ਮੇਅਰ ਦੀ ਚੋਣ ਨੂੰ ਲੈ ਕੇ ਚੱਲ ਰਹੀ ਜ਼ਬਰਦਸਤ ਖਿੱਚੋਤਾਣ ਅਤੇ ਤਿੰਨ ਵਾਰ ਚੋਣ ਮੁਲਤਵੀ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਅਖੀਰ ਆਮ ਆਦਮੀ ਪਾਰਟੀ ਮੇਅਰ ਬਣਾਉਣ ‘ਚ ਸਫਲ ਰਹੀ। ‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਭਾਜਪਾ ਦੀ ਉਮੀਦਵਾਰ ਰੇਖਾ ਗੁਪਤਾ ਨੂੰ ਹਰਾ ਦਿੱਤਾ ਅਤੇ ਉਹ ਦਿੱਲੀ ਦੀ ਮੇਅਰ ਚੁਣੀ ਗਈ ਹੈ। ਉਸ ਨੇ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਮਾਤ ਦਿੱਤੀ। ਵੇਰਵਿਆਂ ਅਨੁਸਾਰ ਸ਼ੈਲੀ ਓਬਰਾਏ ਨੂੰ 150 ਵੋਟਾਂ ਪਈਆਂ ਜਦੋਂ ਕਿ ਰੇਖਾ ਗੁਪਤਾ ਨੂੰ 116 ਵੋਟਾਂ ਨਾਲ ਸਬਰ ਕਰਨਾ ਪਿਆ। ਵੋਟਾਂ ਦੀ ਕੁੱਲ ਗਿਣਤੀ 266 ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਲੇ ਮੁਹੰਮਦ…

Read More

ਪੰਜਾਬ ‘ਚ ਵਧ ਰਹੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਜ ਮੰਗਲਵਾਰ ਨੂੰ ਦੇਸ਼ ਭਰ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 70 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ‘ਚ ਹੀ ਕਈ ਥਾਵਾਂ ‘ਚ ਛਾਪੇ ਮਾਰੇ ਜਾਣ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਸਮੇਤ ਦਿੱਲੀ-ਐੱਨ.ਸੀ.ਆਰ., ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ‘ਚ ਇਹ ਛਾਪੇਮਾਰੀ ਕੀਤੀ ਗਈ। ਲਾਰੈਂਸ ਬਿਸ਼ਨੋਈ ਨੂੰ ਐੱਨ.ਆਈ.ਏ. ਨੇ 24 ਨਵੰਬਰ 2022 ਨੂੰ ਜਨਤਾ ਵਿਚਾਲੇ ਦਹਿਸ਼ਤ ਪੈਦਾ ਕਰਨ ਲਈ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਤਸਕਰਾਂ ਦੇ ਸਿੰਡੀਕੇਟ ਵਲੋਂ ਰਚੀ ਗਈ ਸਾਜਿਸ਼ ਨਾਲ ਜੁੜੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।…

Read More

ਪੰਜਾਬ ਪੁਲੀਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਨ ਅਤੇ ਕਈ ਇਤਰਾਜ਼ਯੋਗ ਸ਼ਬਦ ਵਰਤਣ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ ਅਤੇ ਪੁਲੀਸ ਨੇ ਦੇਰ ਰਾਤ ਸੇਖੋਂ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਦੱਸਦੇਈਏ ਕਿ ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਸੀ ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਉਪਰੋਕਤ ਹੁਕਮ ਜਾਰੀ ਕੀਤੇ ਤੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਸੇਖੋਂ…

Read More

ਪੰਜਾਬੀ ਮੂਲ ਦੇ ਕੈਨੇਡੀਅਨ ਰਜਿੰਦਰ ਪਾਲ ਸਿੰਘ ਨੇ ਕੈਨੇਡਾ ਦੇ ਰਸਤੇ ਪ੍ਰਵਾਸੀਆਂ ਨੂੰ ਅਮਰੀਕਾ ਲਿਜਾਣ ਵਾਲੇ ਮਨੁੱਖੀ ਤਸਕਰੀ ਦੇ ਇਕ ਰਿੰਗ ਨਾਲ ਤਾਲਮੇਲ ਕਰਨ ਲਈ 500,000 ਡਾਲਰ ਤੋਂ ਵੱਧ ਪ੍ਰਾਪਤ ਕਰਨ ਦੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਰਜਿੰਦਰ ਪਾਲ ਸਿੰਘ ਨੂੰ ਪਿਛਲੇ ਸਾਲ ਮਈ ‘ਚ ਵਾਸ਼ਿੰਗਟਨ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸੀਏਟਲ ਵਿਖੇ ਅਮਰੀਕਨ ਜ਼ਿਲ੍ਹਾ ਅਦਾਲਤ, ਵਾਸ਼ਿੰਗਟਨ ਦੇ ਪੱਛਮੀ ਜ਼ਿਲ੍ਹੇ ‘ਚ ਇਕ ਪਟੀਸ਼ਨ ਸਮਝੌਤੇ ਦੀ ਸੁਣਵਾਈ ਦੌਰਾਨ ਰਜਿੰਦਰ ਪਾਲ ਸਿੰਘ ਨੂੰ ‘ਮੁਨਾਫ਼ੇ ਲਈ ਕੁਝ ਪਰਦੇਸੀ ਲੋਕਾਂ ਨੂੰ ਟਰਾਂਸਪੋਰਟ ਕਰਨ, ਉਨ੍ਹਾਂ ਨੂੰ ਬੰਦਰਗਾਹ ਦੇਣ ਅਤੇ ਮਨੀ ਲਾਂਡਰਿੰਗ ਕਰਨ ਦੀ ਸਾਜ਼ਿਸ਼’ ਲਈ ਦੋਸ਼ੀ ਮੰਨਿਆ। ਉਸ ਦੀ…

Read More

ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਦਾ ਚਾਰਜ ਸੰਭਾਲਣ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਹਮੋ-ਸਾਹਮਣੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਹੰਗਾਮਾ ਹੋਇਆ ਅਤੇ ਲੜਾਈ ਹੋ ਗਈ। ਇਸ ਦੌਰਾਨ ਪੁਲੀਸ ਨੇ ਦਖ਼ਲ ਦਿੱਤਾ। ਸਿੱਖ ਸਮਾਜ ਦਾ ਦੋਸ਼ ਹੈ ਕਿ ਹਰਿਆਣਾ ਕਮੇਟੀ ‘ਚ ਅਜਿਹੇ ਮੈਂਬਰ ਲਏ ਗਏ ਹਨ ਜੋ ਹਰਿਆਣਾ ਕਮੇਟੀ ਦੇ ਖ਼ਿਲਾਫ਼ ਸਨ ਅਤੇ ਉਨ੍ਹਾਂ ਨੂੰ ਸਿੱਖ ਸਮਾਜ ਅਤੇ ਗੁਰੂਘਰ ਦੀ ਮਰਿਆਦਾ ਦਾ ਬਿਲਕੁਲ ਵੀ ਪਤਾ ਨਹੀਂ ਹੈ। ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਇਨ੍ਹਾਂ ਲੋਕਾਂ ਦਾ ਕੋਈ ਹੋਰ ਇਰਾਦਾ ਸੀ ਅਤੇ ਕੁੱਟਮਾਰ ਕਰਨਾ ਚਾਹੁੰਦੇ ਸਨ।…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਢੇ ਨਾਲੇ ਦੀ ਸਫ਼ਾਈ ਲਈ ਸ਼ਹਿਰ ਦੇ ਹਲਕਾ ਪੂਰਬੀ ‘ਚ 315.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੂਬੇ ਦੇ ਸਭ ਤੋਂ ਵੱਡੇ ਸੀਵਰੇਜ ਟਰੀਟਮੈਂਟ ਪਲਾਂਟ ਸਣੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਲੁਧਿਆਣਾ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਛੇਤੀ ਹੀ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣਗੇ ਜਿਸ ਨਾਲ ਲੋਕਾਂ ਨੂੰ ਦੂਸ਼ਿਤ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਰਾਹਤ ਮਿਲੇਗੀ। ਸੀਵਰੇਜ ਟਰੀਟਮੈਂਟ ਪਲਾਂਟ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪ੍ਰਦੂਸ਼ਿਤ ਹੋ ਚੁੱਕੇ ਬੁੱਢੇ ਨਾਲੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਦੂਸ਼ਿਤ ਹੋ ਚੁੱਕਾ ਇਹ ਨਾਲਾ ਪਿਛਲੀਆਂ ਸਰਕਾਰਾਂ…

Read More

ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਜਿਹੇ ਚੋਟੀ ਦੇ ਭਾਰਤੀ ਪਹਿਲਵਾਨ ਮੁੜ ਇਕ ਕੌਮਾਂਤਰੀ ਮੁਕਾਬਲੇ ‘ਚ ਹਿੱਸਾ ਲੈਣ ਤੋਂ ਪਿੱਛੇ ਹਟ ਗਏ ਹਨ। ਇਨ੍ਹਾਂ ਪਹਿਲਵਾਨਾਂ ਨੇ ਅਗਾਮੀ ਸੈਕਿੰਡ ਰੈਂਕਿੰਗ ਸੀਰੀਜ਼ ਇਬਰਾਹਿਮ-ਮੁਸਤਫ਼ਾ ‘ਚ ਹਿੱਸਾ ਨਾ ਲੈਣ ਦਾ ਫ਼ੈਸਲਾ ਕੀਤਾ ਹੈ। ਮਹੀਨੇ ‘ਚ ਇਹ ਦੂਜੀ ਵਾਰ ਹੈ ਜਦ ਵਿਨੇਸ਼, ਬਜਰੰਗ ਪੂਨੀਆ, ਰਵੀ ਦਾਹੀਆ, ਦੀਪਕ ਪੂਨੀਆ, ਅੰਸ਼ੂ ਮਲਿਕ, ਸੰਗੀਤਾ ਫੋਗਾਟ ਤੇ ਸੰਗੀਤਾ ਮੋਰ ਨੇ ਅਹਿਮ ਟੂਰਨਾਮੈਂਟ ‘ਚ ਹਿੱਸਾ ਲੈਣ ਤੋਂ ਹੱਥ ਪਿੱਛੇ ਖਿੱਚੇ ਹਨ। ਇਹ ਟੂਰਨਾਮੈਂਟ 23-26 ਫਰਵਰੀ ਤੱਕ ਮਿਸਰ ‘ਚ ਹੋਣਾ ਹੈ। ਇਸ ਤੋਂ ਪਹਿਲਾਂ ਪਹਿਲਵਾਨਾਂ ਨੇ ਜ਼ਗਰੇਬ ਓਪਨ ‘ਚ ਵੀ ਹਿੱਸਾ ਨਹੀਂ ਲਿਆ। ਉਨ੍ਹਾਂ ਕਿਹਾ ਸੀ ਕਿ ਉਹ ਮੁਕਾਬਲੇ ਲਈ ਤਿਆਰ ਨਹੀਂ…

Read More

ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੇ ਹਮਲਾਵਰ ਅਰਧ ਸੈਂਕੜੇ ਦੇ ਦਮ ‘ਤੇ ਟੀ-20 ਵਰਲਡ ਕੱਪ ਦੇ ਗਰੁੱਪ-2 ਦੇ ਮੀਂਹ ਪ੍ਰਭਾਵਿਤ ਆਪਣੇ ਆਖਰੀ ਲੀਗ ਮੁਕਾਬਲੇ ‘ਚ ਆਇਰਲੈਂਡ ਨੂੰ ਡਕਵਰਥ ਲੂਈਸ ਨਿਯਮ ਤਹਿਤ 5 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਇਸ ਜਿੱਤ ਦੇ ਨਾਲ ਹੀ ਇੰਡੀਆ ਨੇ 4 ਮੈਚਾਂ ‘ਚ 6 ਅੰਕਾਂ ਨਾਲ ਸੈਮੀਫਾਈਨਲ ਦੀ ਟਿਕਟ ਪੱਕੀ ਕਰ ਲਈ। ਇਸ ਗਰੁੱਪ ‘ਚੋਂ ਇੰਗਲੈਂਡ ਨੇ ਪਹਿਲਾਂ ਹੀ ਸੈਮੀਫਾਈਨਲ ‘ਚ ਆਪਣੀ ਜਗ੍ਹਾ ਤੈਅ ਕਰ ਲਈ ਹੈ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਇਸ ਸਵਰੂਪ ਦੀ ਸਰਵਸ੍ਰੇਸ਼ਠ 87 ਦੌੜਾਂ ਦੀ ਤਾਬੜਤੋੜ ਪਾਰੀ ਨਾਲ ਇੰਡੀਆ ਨੇ 6 ਵਿਕਟਾਂ ‘ਤੇ 155…

Read More

ਅਮਰੀਕਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਸੈਂਟਰਲ ਮੈਕਸੀਕੋ ‘ਚ ਇਕ ਹਾਦਸਾਗ੍ਰਸਤ ਹੋ ਗਈ ਵੈਨੇਜ਼ੁਏਲਾ, ਕੋਲੰਬੀਆ ਅਤੇ ਮੱਧ ਅਮਰੀਕਾ ਤੋਂ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇਸ ਬੱਸ ਦੇ ਹਾਦਸਾਗ੍ਰਸਤ ਹੋਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਗ੍ਰਹਿ ਮੰਤਰੀ ਜੂਲੀਓ ਹੁਏਰਟਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ ਦੁਪਹਿਰ ਹਾਈਵੇਅ ‘ਤੇ ਵਾਪਰਿਆ ਜਦੋਂ ਬੱਸ 45 ਯਾਤਰੀਆਂ ਨੂੰ ਲੈ ਕੇ ਉੱਤਰ ਵੱਲ ਜਾ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ‘ਹਾਦਸੇ ਸਮੇਂ 17 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਯਾਤਰੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਨ੍ਹਾਂ ‘ਚੋਂ ਦੋ ਦੀ ਇਲਾਜ ਦੌਰਾਨ…

Read More

ਦੋ ਹਫਤੇ ਪਹਿਲਾਂ ਤੁਰਕੀ ‘ਚ ਆਏ ਵੱਡੇ ਪੈਮਾਨੇ ਦੇ ਭੂਚਾਲ, ਜਿਸ ‘ਚ 45 ਹਜ਼ਾਰ ਤੋਂ ਵੱਧ ਲੋਕ ਮਾਰੇ ਗਏ ਸਨ, ਤੋਂ ਬਾਅਦ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਹਿਲਾਂ ਹੀ ਭੂਚਾਲ ਕਾਰਨ ਦਹਿਸ਼ਤ ‘ਚ ਜਿਊਂ ਰਹੇ ਲੋਕ ਮੁੜ ਆਏ ਭੂਚਾਲ ਨਾਲ ਫਿਰ ਸਹਿਮ ਗਏ ਅਤੇ ਘਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜਦੇ ਦੇਖੇ ਗਏ। ਗ੍ਰਹਿ ਮੰਤਰੀ ਸੁਲੇਮਾਨ ਸੋਇਲੂ ਨੇ ਕਿਹਾ ਹੈ ਕਿ ਤੁਰਕੀ ਅਤੇ ਸੀਰੀਆ ‘ਚ ਆਏ 6.4 ਤੀਬਰਤਾ ਦੇ ਭੂਚਾਲ ‘ਚ 3 ਲੋਕਾਂ ਦੀ ਮੌਤ ਹੋ ਗਈ ਜਦੋਂਕਿ 213 ਲੋਕ ਜ਼ਖ਼ਮੀ ਹੋ ਗਏ। ਭੂਚਾਲ ‘ਚ ਢਹਿ-ਢੇਰੀ ਹੋਈਆਂ 3 ਇਮਾਰਤਾਂ ‘ਚ ਖੋਜ ਅਤੇ ਬਚਾਅ ਕੰਮ ਜਾਰੀ ਹਨ।…

Read More