Author: editor
ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਪਟਿਆਲਾ ਦੀ ਸੈਂਟਰਲ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਕੌਮੀ ਇਨਸਾਫ ਮੋਰਚੇ ‘ਤੇ ਵੱਡਾ ਬਿਆਨ ਦਿੱਤਾ ਹੈ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਦਾ ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ‘ਚ ਬਹੁਤੇ ਕਾਂਗਰਸੀ ਤੁਰੇ ਫਿਰਦੇ ਹਨ ਅਤੇ ਸਾਡਾ ਬਾਪੂ ਇਕ ਹੀ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ। ਉਨ੍ਹਾਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਪੱਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਮੋਰਚੇ ਨੂੰ ਉਨ੍ਹਾਂ ਦੇ ਅਕਾਲੀ…
ਚੰਡੀਗੜ੍ਹ-ਮੁਹਾਲੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਬੀਤੇ ਦਿਨ ਬੀਬੀਆਂ ਨੇ ਮੋਰਚਾ ਸੰਭਾਲਿਆ ਅਤੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੱਕੇ ਮੋਰਚੇ ‘ਚ ਸ਼ਾਮਲ ਹੋਏ ਪੰਜਾਬ ਦੇ ਕਿਸਾਨਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ‘ਚ…
ਮੁੱਲਾਂਪੁਰ-ਰਾਏਕੋਟ ਰੋਡ ਸਥਿਤ ਕਸਬਾ ਸੁਧਾਰ ਦੀ ਪਿੰਡ ਪੱਤੀ ਧਾਲੀਵਾਲ ‘ਚ 12 ਸਾਲਾਂ ਤੋਂ ਕਬੱਡੀ ਕੱਪ ਕਰਵਾਉਣ ਵਾਲੀ ਕਲਗੀਧਰ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਨੂੰ ਸਿੱਧੂ ਮੂਸੇਵਾਲਾ ਨੂੰ ਸਮਰਪਿਤ 13ਵਾਂ ਕਬੱਡੀ ਕੱਪ ਅਧਵਾਟੇ ਹੀ ਰੱਦ ਕਰਨਾ ਪੈ ਗਿਆ। ਚਾਰ ਮੈਚ ਖੇਡਣ ਤੋਂ ਬਾਅਦ ਕਬੱਡੀ ਟੀਮਾਂ ਨੇ ਮੈਦਾਨ ‘ਚ ਉੱਤਰਨ ਤੋਂ ਹੀ ਇਨਕਾਰ ਕਰ ਦਿੱਤਾ ਜਿਸ ਪਿੱਛੇ ਗੈਂਗਸਟਰਾਂ ਦੀ ਧਮਕੀ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਕਬੱਡੀ ਟੂਰਨਾਮੈਂਟ ਦਾ 13ਵਾਂ ਕਬੱਡੀ ਕੱਪ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਸੀ। ਇਸ ‘ਚ ਵੱਡੀ ਇਨਾਮੀ ਰਕਮ ਤੋਂ ਇਲਾਵਾ ਬਿਹਤਰੀਨ ਧਾਵੀ ਅਤੇ ਜਾਫੀ…
ਪੂਰਬੀ ਪਾਕਿਸਤਾਨ ‘ਚ ਇਕ ਤੇਜ਼ ਰਫ਼ਤਾਰ ਯਾਤਰੀ ਬੱਸ ਇਕ ਮੋਟਰਵੇਅ ਨਾਲ ਟਕਰਾ ਗਈ ਅਤੇ ਪਲਟ ਗਈ ਜਿਸ ਨਾਲ ਘੱਟੋ-ਘੱਟ 14 ਯਾਤਰੀਆਂ ਦੀ ਮੌਤ ਹੋ ਗਈ ਅਤੇ 64 ਹੋਰ ਜ਼ਖਮੀ ਹੋ ਗਏ। ਪੁਲੀਸ ਅਤੇ ਸਰਕਾਰੀ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਕੁਰਤੁਲੈਨ ਮਲਿਕ ਨੇ ਦੱਸਿਆ ਕਿ ਇਹ ਹਾਦਸਾ ਪੰਜਾਬ ਸੂਬੇ ਦੇ ਕਲਰ ਕਹਰ ਕਸਬੇ ਨੇੜੇ ਰਾਤ ਨੂੰ ਵਾਪਰਿਆ। ਉਨ੍ਹਾਂ ਕਿਹਾ ਕਿ ਸਾਰੇ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਉਸਨੇ ਕੋਈ ਹੋਰ ਵੇਰਵੇ ਨਹੀਂ ਦਿੱਤੇ। ਉਧਰ ਪੁਲੀਸ ਨੇ ਕਿਹਾ ਕਿ ਉਹ ਅਜੇ ਵੀ ਹਾਦਸਾ ਵਾਪਰਨ ਦੇ ਕਾਰਨ ਦੀ ਜਾਂਚ ਕਰ ਰਹੇ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਕ…
ਇਕ ਹਫਤੇ ਅੰਦਰ ਅਮਰੀਕਾ ‘ਚ ਫਾਇਰਿੰਗ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਟੈਕਸਾਸ ‘ਚ ਇਕ ਵਿਅਕਤੀ ਨੇ ਇਕ ਗਰਭਵਤੀ ਔਰਤ ਸਮੇਤ 3 ਲੜਕੀਆਂ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ‘ਚ ਖੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਹਿਊਸਟਨ ਦੇ ਉਪਨਗਰ ਗਲੇਨਾ ਪਾਰਕ ‘ਚ ਬੰਦੂਕਧਾਰੀ ਦੇ ਇਕ ਦੋਸਤ ਦੇ ਘਰ ਵਾਪਰੀ। ਹੈਰਿਸ ਕਾਊਂਟੀ ਸ਼ੈਰਿਫ ਦੇ ਅਨੁਸਾਰ ਮਾਰੀਆਂ ਗਈਆਂ ਕੁੜੀਆਂ ਦੀ ਉਮਰ 19, 14 ਅਤੇ 13 ਸਾਲ ਹੈ। 38 ਸਾਲਾ ਹਮਲਾਵਰ ਨੇ 12 ਸਾਲਾ ਲੜਕੀ ‘ਤੇ ਵੀ ਹਮਲਾ ਕੀਤਾ ਪਰ ਉਹ ਇਕ ਸਾਲ ਦੀ ਬੱਚੀ ਨੂੰ ਲੈ ਕੇ ਫਰਾਰ ਹੋ ਗਿਆ ਸੀ। ਦੋਵਾਂ ਲੜਕੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ…
ਸੰਗਰੂਰ ‘ਚ ਇਕ ਪੀ.ਆਰ.ਟੀ.ਸੀ. ਬੱਸ ਅਤੇ ਪਿਕਅਪ ਗੱਡੀ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਜਦਕਿ 12 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਤਿੰਨ ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਪਿਕਅਪ ਸਵਾਰ ਪਟਿਆਲਾ ਦੇ ਕਾਲੀ ਮਾਤਾ ਮੰਦਰ ‘ਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਹਾਦਸਾ ਸੁਨਾਮ ‘ਚ ਸੰਗਰੂਰ-ਪਟਿਆਲਾ ਕੌਮੀ ਮਾਰਗ ‘ਤੇ ਪਿੰਡ ਕਲੌਦੀ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ ਦਾ ਕਾਰਣ ਧੁੰਦ ਦੱਸੀ ਜਾ ਰਹੀ ਹੈ। ਨੇੜਲੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ। ਜ਼ਖਮੀਆਂ ਮੁਤਾਬਕ ਉਹ ਪਟਿਆਲਾ ਦੇ ਸ੍ਰੀ ਕਾਲੀ ਦੇਵੀ…
‘ਦਿ ਗਲੋਬ ਐਂਡ ਮੇਲ’ ਅਖ਼ਬਾਰ ਦੀ ਖੋਜੀ ਰਿਪੋਰਟ ‘ਚ ਰੌਬਰਟ ਫਿਫ ਅਤੇ ਸਟੀਵਨ ਚੇਜ਼ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ 2021 ਦੀਆਂ ਸੰਘੀ ਚੋਣ ਮੁਹਿੰਮ ‘ਚ ਕੈਨੇਡਾ ਦੇ ਲੋਕਤੰਤਰ ਨੂੰ ਪ੍ਰਭਾਵਿਤ ਕਰਨ ਲਈ ਇਕ ਰਣਨੀਤੀ ਦੀ ਵਰਤੋਂ ਕੀਤੀ ਸੀ। ਰਿਪੋਰਟ ‘ਚ ਦੱਸਿਆ ਗਿਆ ਕਿ ਚੀਨ ਦੇ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੇ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਸਮਰਥਕਾਂ ਉਮੀਦਵਾਰਾਂ ਨੂੰ ਚੋਣ ‘ਚ ਜਿਤਵਾਉਣ ਲਈ ਸਮਰਥਨ ਦਿੱਤਾ ਸੀ ਅਤੇ ਕੰਜ਼ਰਵੇਟਿਵ ਪਾਰਟੀ ਦੇ ਲੋਕਾਂ ਨੂੰ ਹਰਾਉਣ ਲਈ ਕੰਮ ਕੀਤਾ ਸੀ, ਕਿਉਂਕਿ ਕੰਜ਼ਰਵੇਟਿਵ ਵਾਲੇ ਚੀਨ ਦੇ ਕਰੀਬੀ ਨਹੀਂ ਰਹੇ ਹਨ। ਰਿਪੋਰਟ ‘ਚ ਦੱਸਿਆ ਗਿਆ ਕਿ ਖੁਫੀਆ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ…
ਕੈਨੇਡਾ ‘ਚ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਚੰਦਰ ਆਰੀਆ ਨੇ ਮਿਸੀਸਾਗਾ ‘ਚ ਸਥਿਤ ਰਾਮ ਮੰਦਰ ਦਾ ਮਾਮਲਾ ਕੈਨੇਡਾ ਦੀ ਪਾਰਲੀਮੈਂਟ ‘ਚ ਚੁੱਕਿਆ ਅਤੇ ਇਸ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕੈਨੇਡਾ ‘ਚ ਵਧ ਰਹੇ ਹਿੰਦੂ ਵਿਰੋਧੀ ਪ੍ਰਦਰਸ਼ਨਾਂ ‘ਤੇ ਚਿੰਤਾ ਵੀ ਪ੍ਰਗਟਾਈ। ਚੰਦਰ ਆਰੀਆ ਨੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਨੇਡਾ ‘ਚ ਹਿੰਦੂ ਮੰਦਰ ਨਫ਼ਰਤੀ ਅਪਰਾਧਾਂ ਦਾ ਨਿਸ਼ਾਨਾ ਬਣ ਰਹੇ ਹਨ। ਚੰਦਰ ਆਰੀਆ ਨੇ ਕੈਨੇਡਾ ਦੀ ਪਾਰਲੀਮੈਂਟ ‘ਚ ਕਿਹਾ ਕਿ ਬੜੇ ਦੁੱਖ ਅਤੇ ਨਾਰਾਜ਼ਗੀ ਨਾਲ ਸਾਨੂੰ ਦੱਸਣਾ ਪੈ ਰਿਹਾ ਹੈ ਕਿ ਮਿਸੀਸਾਗਾ ਦਾ ਰਾਮ ਮੰਦਰ ਹਿੰਦੂ ਅਤੇ ਭਾਰਤ ਵਿਰੋਧੀਆਂ ਦਾ…
ਹਿਮਾਚਲ ਪ੍ਰਦੇਸ਼ ‘ਚ ਪੁੱਜਣ ‘ਤੇ ਉਥੋਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਸਨਮਾਨ ਦੇਣ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਈ ਦੇਣ ਤੋਂ ਇਲਾਵਾ ਹਿਮਾਚਲ ਵਾਲੀ ਟੋਪੀ ਉਨ੍ਹਾਂ ਦੀ ਪੱਗ ‘ਤੇ ਰੱਖੀ ਗਈ। ਇਸ ਨੂੰ ਲੈ ਕੇ ਬਾਅਦ ‘ਚ ਵਿਵਾਦ ਖੜ੍ਹਾ ਹੋ ਗਿਆ। ਦਸਤਾਰ ‘ਤੇ ਟੋਪੀ ਰੱਖਣ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਗਲਤੀ ਦੀ ਖਿਮਾ ਯਾਚਨਾ ਕੀਤੀ ਹੈ। ਇਸ ਸਬੰਧ ‘ਚ ਇਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਪੱਤਰ ਉੱਪਰ ਚਰਨਜੀਤ ਸਿੰਘ ਚੰਨੀ ਦੇ ਦਸਤਖ਼ਤ…
ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ। ਭਰਤੀ ਪ੍ਰਕਿਰਿਆ ਦੌਰਾਨ ਚੁਣੇ ਗਏ 4161 ਅਧਿਆਪਕ ਸਟੇਸ਼ਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੀ। ਪੁਲੀਸ ਵੱਲੋਂ ਰੋਕੇ ਜਾਣ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਸੜਕ ‘ਤੇ ਆਵਾਜਾਈ ਠੱਪ ਕਰਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਭਰ ਤੋਂ ਚੁਣੇ ਗਏ 4161 ਮਾਸਟਰ ਕਾਡਰ ਅਧਿਆਪਕ ਸਥਾਨਕ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ…