Author: editor
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਵੋਟਾਂ ਪੈਣ ਦੌਰਾਨ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਦੇ ਹਲਕੇ ਤੋਂ ਬਾਹਰਲੇ ਇਕ ਵਿਧਾਇਕ ਨੂੰ ‘ਫੜਨ’ ਅਤੇ ਪੁਲੀਸ ਹਵਾਲੇ ਕਰਨ ਵਾਲੇ ਕਾਂਗਰਸੀ ਵਿਧਾਇਕ ਖ਼ਿਲਾਫ਼ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦਾ ਉਲੰਘਣ ਕਰਨ ਵਾਲੇ ਸੱਤਾਧਾਰੀ ਧਿਰ ਦੇ ਵਿਧਾਇਕ ਦਾ ਨਾਂ ਪਰਚੇ ‘ਚ ਨਹੀਂ ਹੈ। ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੌਰਾਨ ਪਿੰਡ ਰੂਪੇਵਾਲ ਵਿਖੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਸ਼ਾਹਕੋਟ ਹਲਕੇ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਵਿਅਕਤੀਆਂ ਖ਼ਿਲਾਫ ਸ਼ਾਹਕੋਟ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।…
ਕੈਲੀਫੋਰਨੀਆ ‘ਚ ਪੰਜਾਬੀ ਮੂਲ ਦੇ ਇਕ ਵਿਅਕਤੀ ਨੇ ਸੋਮਵਾਰ ਨੂੰ ਇਕ ਘਟਨਾ ‘ਚ ਆਪਣੀ ਪਤਨੀ ਅਤੇ ਉਸ ਦੀ ਪ੍ਰੇਮਿਕਾ ਦੀ ਹੱਤਿਆ ਕਰਨ ਦਾ ਜ਼ੁਰਮ ਕਬੂਲ ਕੀਤਾ ਹੈ। ਇਸ ਕਬੂਲਨਾਮੇ ‘ਤੇ ਇਕ ਪੁਲੀਸ ਅਧਿਕਾਰੀ ਹੈਰਾਨ ਰਹਿ ਗਿਆ। ਵੇਰਵਿਆਂ ਮੁਤਾਬਕ 55 ਸਾਲਾ ਸਤਨਾਮ ਸੁਮਲ ਟਰੇਸੀ ਪੁਲੀਸ ਵਿਭਾਗ ‘ਚ ਗਿਆ ਅਤੇ ਅਧਿਕਾਰੀਆਂ ਨੂੰ ਦੱਸਿਆ ਕਿ ਉਸਨੇ ਆਪਣੀ ਪਤਨੀ ਅਤੇ ਉਸਦੀ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ ਹੈ। ਦੋ ਔਰਤਾਂ, ਜਿਨ੍ਹਾਂ ਦੀ ਪਛਾਣ ਸਤਬਿੰਦਰ ਸਿੰਘ (39) ਅਤੇ ਨਦਜੀਬਾ ਬੇਲੈਦੀ (37) ਵਜੋਂ ਹੋਈ ਹੈ, ਬਾਅਦ ‘ਚ ਘਰ ‘ਚ ਮ੍ਰਿਤਕ ਪਾਈਆਂ ਗਈਆਂ ਸਨ। ਪੁਲੀਸ ਨੇ ਦੱਸਿਆ ਕਿ ਉਸ ਨੇ ਕਤਲ ‘ਚ ਵਰਤਿਆ ਜਾਣ ਵਾਲਾ ਹਥਿਆਰ ਘਰ ਤੋਂ…
ਸਿਆਸਤ ਵਿੱਚ ‘ਪਾਸ਼’ ਅਤੇ ‘ਦਾਸ’ ਦੀ ਜੋੜੀ ਦੀ ਮਿਸਾਲ ਦਿੱਤੀ ਜਾਂਦੀ ਰਹੀ ਹੈ ਅਤੇ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਦੇ ਜਿਊਂਦੇ ਜੀਅ ਉਨ੍ਹਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਅਜਿਹੇ ਵੱਖਰੇ ਰਾਹ ਪਏ ਕਿ ਅੱਜ ਤੱਕ ਵੱਖ ਹਨ। ਇਸ ਦੌਰਾਨ ਮਨਪ੍ਰੀਤ ਨੇ ਵੱਖਰੀ ਪੀਪਲਜ਼ ਪਾਰਟੀ ਆਫ ਪੰਜਾਬ ਬਣਾਈ ਅਤੇ ਫਿਰ ਕਾਂਗਰਸ ‘ਚ ਸ਼ਾਮਲ ਹੋ ਕੇ ਵੀ ਵਿੱਤ ਮੰਤਰੀ ਬਣੇ ਜੋ ਅਕਾਲੀ ਸਰਕਾਰ ‘ਚ ਵੀ ਵਿੱਤ ਮੰਤਰੀ ਰਹੇ। ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਅਤੇ ਭੋਗ ਸਮੇਂ ਉਹ ਇਕ ਵਾਰ ਫਿਰ ਸੁਖਬੀਰ ਬਾਦਲ ਦੇ ਨਾਲ ਨਜ਼ਰ ਆਏ। ਉਦੋਂ ਤੋਂ ਹੀ…
ਇੰਟਰਨੈਸ਼ਨਲ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵੱਲੋਂ ਇਕ ਰੋਜ਼ਾ ਕੌਮਾਂਤਰੀ ਮੈਚਾਂ ਦੀ ਜਾਰੀ ਕੀਤੀ ਗਈ ਰੈਂਕਿੰਗ ‘ਚ ਇੰਡੀਆ ਪਾਕਿਸਤਾਨ ਤੋਂ ਬਾਅਦ ਤੀਜੇ ਸਥਾਨ ‘ਤੇ ਖਿਸਕ ਗਿਆ ਹੈ ਜਦਕਿ ਆਸਟਰੇਲੀਆ ਪਹਿਲੇ ਸਥਾਨ ‘ਤੇ ਬਰਕਰਾਰ ਹੈ। ਰੈਂਕਿੰਗ ‘ਚ ਸਾਲਾਨਾ ਅਪਡੇਟ ਮਗਰੋਂ ਪੰਜ ਵਾਰ ਦੇ ਵਿਸ਼ਵ ਚੈਂਪੀਅਨ ਆਸਟਰੇਲੀਆ ਨੇ ਆਪਣੀ ਰੇਟਿੰਗ ‘ਚ ਪੰਜ ਅੰਕ ਦਾ ਸੁਧਾਰ ਕੀਤਾ ਹੈ। ਟੀਮ ਦੇ ਨਾਮ ਹੁਣ 118 ਰੇਟਿੰਗ ਅੰਕ ਹਨ। ਪਾਕਿਸਤਾਨ 116 ਰੇਟਿੰਗ ਅੰਕ ਨਾਲ ਦੂਜੇ ਅਤੇ 115 ਰੇਟਿੰਗ ਅੰਕ ਨਾਲ ਇੰਡੀਆ ਤੀਜੇ ਸਥਾਨ ‘ਤੇ ਹੈ। ਆਈ.ਸੀ.ਸੀ. ਅਨੁਸਾਰ, ‘ਸਾਲਾਨਾ ਅਪਡੇਟ ਤੋਂ ਪਹਿਲਾਂ ਆਸਟਰੇਲੀਆ 113 ਅੰਕਾਂ ਨਾਲ ਸਿਖਰਲੇ ਸਥਾਨ ‘ਤੇ ਸੀ ਅਤੇ ਦਸ਼ਮਲਵ ਦੇ ਫ਼ਰਕ ਨਾਲ ਭਾਰਤ ਦੂਜੇ ਸਥਾਨ ‘ਤੇ…
ਕੋਲਕਾਤਾ ਦੇ ਈਡਨ ਗਾਰਡਨਜ਼ ‘ਚ ਆਈ.ਪੀ.ਐੱਲ. 2023 ਦਾ 56ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਦਰਮਿਆਨ ਖੇਡਿਆ ਗਿਆ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ ਨੇ 20 ਓਵਰਾਂ ‘ਚ 8 ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ ਤੇ ਰਾਜਸਥਾਨ ਰਾਇਲਜ਼ ਨੂੰ ਜਿੱਤ ਲਈ 150 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉੱਤਰੀ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ ਦੀਆਂ ਸ਼ਾਨਦਾਰ 98 ਦੌੜਾਂ ਤੇ ਕਪਤਾਨ ਸੰਜੂ ਸੈਮਸਨ ਦੀਆਂ 48 ਦੌੜਾਂ ਦੀ ਬਦੌਲਤ ਰਾਜਸਥਾਨ ਰਾਇਲਜ਼ ਨੇ 13.1 ਓਵਰ 151 ਦੌੜਾਂ ਬਣਾ ਕੇ 9 ਵਿਕਟਾਂ ਨਾਲ ਮੈਚ ਆਪਣੇ ਨਾ ਕਰ ਲਿਆ। ਯਸ਼ਸਵੀ ਜਾਇਸਵਾਲ ਨੇ…
ਦਿਵਿਆ ਟੀ.ਐੱਸ. ਅਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਆਈ.ਐੱਸ.ਐੱਸ.ਐੱਫ. ਨਿਸ਼ਾਨੇਬਾਜ਼ੀ ਵਰਲਡ ਕੱਪ ‘ਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ‘ਚ ਸੋਨ ਤਗ਼ਮਾ ਜਿੱਤਿਆ ਹੈ। ਇਸ ਤੋਂ ਪਹਿਲਾਂ ਕਾਹਿਰਾ ਅਤੇ ਭੋਪਾਲ ‘ਚ ਲੜੀਵਾਰ ਵਰਲਡ ਕੱਪ ਮੁਕਾਬਲਿਆਂ ‘ਚ ਦੂਜੇ ਸਥਾਨ ‘ਤੇ ਰਹੀ ਭਾਰਤੀ ਜੋੜੀ ਨੇ ਸੋਨ ਤਗ਼ਮੇ ਦੇ ਮੁਕਾਬਲੇ ‘ਚ ਸਰਬੀਆ ਦੇ ਜ਼ੋਰਾਨਾ ਅਰੁਨੋਵਿਚ ਅਤੇ ਦਾਮਿਰ ਮਿਕੇਚ ਦੀ ਜੋੜੀ ਨੂੰ 16-14 ਨਾਲ ਹਰਾਇਆ। ਮੁਕਾਬਲੇ ਦੇ ਦੂਜੇ ਦਿਨ ਭਾਰਤੀ ਜੋੜੀ ਨੇ 55 ਟੀਮਾਂ ਦੇ ਕੁਆਲੀਫਿਕੇਸ਼ਨ ‘ਚ 581 ਅੰਕਾਂ ਨਾਲ ਸਿਖਰਲੇ ਸਥਾਨ ‘ਤੇ ਰਹਿੰਦਿਆਂ ਸੋਨ ਤਗ਼ਮੇ ਦੇ ਮੁਕਾਬਲੇ ‘ਚ ਜਗ੍ਹਾ ਬਣਾਈ ਅਤੇ ਤਗ਼ਮਾ ਯਕੀਨੀ ਬਣਾਇਆ। ਕੁਆਲੀਫਿਕੇਸ਼ਨ ‘ਚ ਤਿੰਨ ਜੋੜੀਆਂ ਦਾ ਸਕੋਰ 581…
ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਰਾਜ ‘ਚ ਨਸਲੀ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਸਲਵਾਦ ਵਿਰੋਧੀ ਕਾਨੂੰਨ ਨੂੰ ਰਾਜ ਦੀ ਸੈਨੇਟ ‘ਚ 34-1 ਵੋਟਾਂ ਨਾਲ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ, ਕੈਲੀਫੋਰਨੀਆ ਆਪਣੇ ਭੇਦਭਾਵ ਵਿਰੋਧੀ ਕਾਨੂੰਨਾਂ ਵਿੱਚ ਨਸਲ ਨੂੰ ਸੁਰੱਖਿਅਤ ਸ਼੍ਰੇਣੀ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਅਮਰੀਕਨ ਰਾਜ ਬਣ ਗਿਆ ਹੈ। ਕੈਲੀਫੋਰਨੀਆ ਰਾਜ ਦੀ ਸੈਨੇਟ ਨੇ ਸੀਨੇਟਰ ਆਇਸ਼ਾ ਵਹਾਬ ਦੁਆਰਾ ਪੇਸ਼ ਕੀਤਾ ਗਿਆ ਇਕ ਨਸਲਵਾਦ ਵਿਰੋਧੀ ਕਾਨੂੰਨ ਐੱਸ.ਬੀ. 403 ਪਾਸ ਕਰ ਦਿੱਤਾ ਹੈ। ਸਦਨ ‘ਚ ਹੋਈ ਵੋਟਿੰਗ ‘ਚ ਬਿੱਲ ਦੇ ਪੱਖ ‘ਚ 34 ਅਤੇ ਬਿੱਲ ਦੇ ਵਿਰੋਧ ‘ਚ ਸਿਰਫ 1 ਵੋਟ ਪਈ। ਹੁਣ…
ਅਗਲੇ ਸਾਲ ਹੋਣ ਵਾਲੀਆਂ ਅਮਰੀਕਨ ਰਾਸ਼ਟਰਪਤੀ ਚੋਣਾਂ ‘ਚ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਵੀ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਹੈ ਕਿ ਜੇਕਰ ਉਹ ਸੱਤਾ ‘ਚ ਆਉਂਦੇ ਹਨ ਤਾਂ ਵੋਟ ਦੇਣ ਦੇ ਨਾਗਰਿਕਤਾ ਸਬੰਧੀ ਕਾਨੂੰਨ ‘ਚ ਸੋਧ ਕੀਤੀ ਜਾਵੇਗੀ। ਇਸ ਸੋਧ ਦੇ ਤਹਿਤ ਵੋਟ ਦੇਣ ਦੀ ਉਮਰ 18 ਸਾਲ ਤੋਂ ਵਧਾ ਕੇ 25 ਸਾਲ ਕੀਤੀ ਜਾਵੇਗੀ। ਨਾਲ ਹੀ ਜੇਕਰ ਕੋਈ 18 ਸਾਲ ਦੀ ਉਮਰ ‘ਚ ਵੋਟ ਦੇਣਾ ਚਾਹੇਗਾ ਤਾਂ ਉਸ ਲਈ ਛੇ ਮਹੀਨੇ ਤੱਕ ਫੌਜ ‘ਚ ਸੇਵਾਵਾਂ ਦੇਣਾ ਲਾਜ਼ਮੀ ਕਰ ਦਿੱਤਾ ਜਾਵੇਗਾ। ਵਿਵੇਕ ਰਾਮਾਸਵਾਮੀ ਰਿਪਬਲਿਕਨ ਪਾਰਟੀ ਦੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ‘ਤੇ ਦਾਅਵਾ ਪੇਸ਼ ਕਰ ਰਹੇ…
ਇਕ ਅਹਿਮ ਫ਼ੈਸਲੇ ‘ਚ ਸੁਪਰੀਮ ਕੋਰਟ ਨੇ ਸੂਰਤ ਦੇ ਚੀਡ ਜੁਡੀਸ਼ਲ ਮੈਜਿਸਟਰੇਟ ਹਰੀਸ਼ ਹਸਮੁਖਭਾਈ ਵਰਮਾ ਸਣੇ ਗੁਜਰਾਤ ਦੀਆਂ ਹੇਠਲੀਆਂ ਅਦਾਲਤਾਂ ਦੇ 68 ਜੱਜਾਂ ਦੀ ਤਰੱਕੀ ‘ਤੇ ਰੋਕ ਲਗਾ ਦਿੱਤੀ। ਸੂਰਤ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਸਮੁਖਭਾਈ ਵਰਮਾ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਇਕ ਮਾਮਲੇ ‘ਚ ਦੋਸ਼ੀ ਠਹਿਰਾਇਆ ਸੀ। ਜਸਟਿਸ ਐੱਮ.ਆਰ. ਸ਼ਾਹ ਅਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਗੁਜਰਾਤ ਰਾਜ ਨਿਆਂਇਕ ਸੇਵਾ ਨਿਯਮ 2005 ਅਨੁਸਾਰ ਤਰੱਕੀ ਯੋਗਤਾ-ਕਮ-ਸੀਨੀਆਰਤਾ ਦੇ ਸਿਧਾਂਤ ਅਤੇ ਯੋਗਤਾ ਪ੍ਰੀਖਿਆ ਪਾਸ ਕਰਨ ਦੇ ਅਧਾਰ ‘ਤੇ ਹੋਣੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਜਾਰੀ ਕੀਤੀ ਸੂਚੀ ਅਤੇ ਜ਼ਿਲ੍ਹਾ ਜੱਜਾਂ ਦੀ ਤਰੱਕੀ ਲਈ ਰਾਜ…
ਪਿਛਲੇ ਪੰਜ ਦਿਨਾਂ ਅੰਦਰ ਗੁਰੂ ਕੀ ਨਗਰੀ ਅੰਮ੍ਰਿਤਸਰ ‘ਚ ਤੀਜਾ ਧਮਾਕਾ ਹੋਇਆ ਜਿਸ ਨਾਲ ਇਕ ਵਾਰ ਫਿਰ ਦਹਿਸ਼ਤ ਫੈਲ ਗਈ ਹੈ। ਪਹਿਲੇ ਦੋ ਧਮਾਕੇ ਹੈਰੀਟੇਜ ਸਟਰੀਟ ਨੇੜੇ ਹੋਏ ਸਨ ਜਦਕਿ ਅੱਜ ਵਾਲੀ ਜਗ੍ਹਾ ਉਸ ਤੋਂ ਕਾਫ਼ੀ ਦੂਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ 12:15-12:30 ਵਜੇ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਧਮਾਕਾ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ‘ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਅਤੇ ਫੋਰੈਂਸਿਕ ਟੀਮ ਵੱਲੋਂ ਮੌਕੇ ‘ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ…