Author: editor
ਬੁਲਗਾਰੀਆ ‘ਚ ਇਕ ਲਾਵਾਰਿਸ ਟਰੱਕ ‘ਚੋਂ 18 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬੁਲਗਾਰੀਆ ਦੇ ਅਖ਼ਬਾਰ ਟਰੂਡ ਨੇ ਰਿਪੋਰਟ ਦਿੱਤੀ ਹੈ ਕਿ ਲੋਕੋਰਸਕੋ ਦੇ ਸੋਫੀਆ ਪਿੰਡ ‘ਚ ਪ੍ਰਵਾਸੀਆਂ ਨੂੰ ਲਿਜਾ ਰਹੇ ਇਕ ਲਾਵਾਰਿਸ ਟਰੱਕ ਵਿੱਚੋਂ ਇਕ ਬੱਚੇ ਸਮੇਤ ਘੱਟੋ-ਘੱਟ 18 ਲੋਕ ਮ੍ਰਿਤਕ ਮਿਲੇ ਹਨ। ਬੁਲਗਾਰੀਆ ਦੇ ਗ੍ਰਹਿ ਮੰਤਰਾਲਾ ਅਨੁਸਾਰ ਕੁੱਲ 40 ਲੋਕ ਟਰੱਕ ‘ਚ ਲੁਕੇ ਹੋਏ ਸਨ ਜਿਨ੍ਹਾਂ ਵਿੱਚੋਂ 18 ਦੀ ਹੁਣ ਤੱਕ ਮੌਤ ਹੋ ਚੁੱਕੀ ਹੈ ਅਤੇ ਬਚੇ ਲੋਕਾਂ ਨੂੰ ਮੈਡੀਕਲ ਇਲਾਜ ਲਈ ਹਸਪਤਾਲਾਂ ‘ਚ ਪਹੁੰਚਾਇਆ ਗਿਆ ਹੈ। ਫਰਾਰ ਹੋਏ ਡਰਾਈਵਰਾਂ ਦੀ ਪਛਾਣ ਕਰਨ ਲਈ ਆਪਰੇਟਿਵ-ਸਰਚ ਕਾਰਵਾਈਆਂ ਕੀਤੀਆਂ ਗਈਆਂ ਸਨ। ਬੈਲਗੁਰੀਅਨ ਟੀ.ਵੀ. ਬੀ.ਟੀ.ਵੀ. ਦੇ ਅਨੁਸਾਰ ਲੋਕੋਰਸਕੋ ਪਿੰਡ ਦੇ ਨੇੜੇ ਲਾਵਾਰਿਸ…
ਅਮਰੀਕਾ ਦੇ ਮਿਸੀਸਿਪੀ ਸੂਬੇ ਦੀ ਟੇਟ ਕਾਉਂਟੀ ‘ਚ ਸਥਿਤ ਅਰਕਾਬੁਤਲਾ ਕਸਬੇ ‘ਚ ਵੱਖ-ਵੱਖ ਥਾਵਾਂ ‘ਤੇ 6 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਥੇ ਹੀ ਇਸ ਘਟਨਾ ਮਗਰੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਅਧਿਕਾਰੀਆਂ ਨੇ ਇਨ੍ਹਾਂ ਕਤਲਾਂ ਲਈ ਇਕ ਵਿਅਕਤੀ ‘ਤੇ ਦੋਸ਼ ਲਗਾਇਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਸੀਸਿਪੀ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਦੇ ਬੁਲਾਰੇ ਬੇਲੀ ਮਾਰਟਿਨ ਨੇ ਟੇਟ ਕਾਉਂਟੀ ਦੇ ਅਰਕਾਬੁਤਲਾ ‘ਚ ਕਤਲਾਂ ਦੀ ਪੁਸ਼ਟੀ ਕੀਤੀ ਹੈ। ਕਾਉਂਟੀ ਸ਼ੈਰਿਫ ਬ੍ਰੈਡ ਲਾਂਸ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਕਤਲ ਇਕ ਸਟੋਰ ਅਤੇ ਦੋ ਘਰਾਂ ‘ਚ ਹੋਏ। ਸ਼ੈਰਿਫ…
ਇੰਡੀਆ ਦੇ ਸੁਮਿਤ ਨਾਗਲ ਨੇ ਚੇਨਈ ਓਪਨ ਏ.ਟੀ.ਪੀ. ਚੈਲੰਜਰ ਟੂਰਨਾਮੈਂਟ ‘ਚ ਆਪਣੀ ਸ਼ਾਨਦਾਰ ਲੈਅ ਨੂੰ ਜਾਰੀ ਰੱਖਦੇ ਹੋਏ ਬ੍ਰਿਟੇਨ ਦੇ ਜੇ ਕਲਾਰਕ ਨੂੰ 6-1, 6-4 ਨਾਲ ਹਰਾ ਕੇ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ। ਵਿਸ਼ਵ ਦੇ 506ਵੇਂ ਨੰਬਰ ਦੇ ਖਿਡਾਰੀ ਨਾਗਲ ਨੇ ਇਕ ਘੰਟਾ 22 ਮਿੰਟ ਤੱਕ ਚੱਲੇ ਕੁਆਰਟਰ ਫਾਈਨਲ ‘ਚ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਹੁਣ ਉਹ ਆਖ਼ਰੀ ਚਾਰ ‘ਚ ਅਮਰੀਕਾ ਦੇ ਨਿਕੋਲਸ ਮੋਰੇਨੋ ਡੀ ਅਲਬੋਰਨ ਨਾਲ ਭਿੜੇਗਾ। ਅਲਬੋਰਨ ਨੇ ਦੂਜੇ ਦੌਰ ‘ਚ ਚੋਟੀ ਦਾ ਦਰਜਾ ਪ੍ਰਾਪਤ ਚੁਨ ਸਿਨ ਸੇਂਗ ਨੂੰ ਹਰਾਇਆ ਸੀ। ਉਸ ਨੇ ਕੁਆਰਟਰ ਫਾਈਨਲ ‘ਚ ਜਾਪਾਨ ਦੇ ਯਾਸੁਤਾਕਾ ਉਚਿਆਮਾ ਨੂੰ ਇਕ ਘੰਟੇ 25…
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਾਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਮੀਤ ਹੇਅਰ ਨੇ ਚੰਡੀਗੜ੍ਹ ‘ਚ ਆਪਣੀ ਰਿਹਾਇਸ਼ ‘ਤੇ ਅਕਾਸ਼ਦੀਪ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਡ ਮੰਤਰੀ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ-ਸਨਮਾਨ ਦੇਣ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਅਕਾਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਵਿਸ਼ਵਾਸ ਦਿਵਾਇਆ। ਜ਼ਿਕਰਯੋਗ ਹੈ ਕਿ ਅਕਾਸ਼ਦੀਪ ਸਿੰਘ ਨੇ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ‘ਚ…
ਇੰਡੀਆ ‘ਚ ਪਾਸਪੋਰਟ ਬਣਵਾਉਣ ਲਈ ਪੁਲੀਸ ਵੈਰੀਫਿਕੇਸ਼ਨ ‘ਚ ਹੁਣ 15 ਦਿਨਾਂ ਦਾ ਸਮਾਂ ਨਹੀਂ ਲੱਗੇਗਾ ਸਗੋਂ ਮਹਿਜ਼ ਪੰਜ ਦਿਨਾਂ ‘ਚ ਹੀ ਆਨਲਾਈਨ ਵੈਰੀਫਿਕੇਸ਼ਨ ਹੋ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲੀਸ ਦੇ 76ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ‘ਚ ਪਾਸਪੋਰਟ ਵੈਰੀਫਿਕੇਸ਼ਨ ਦੀ ਪੂਰੀ ਤਰ੍ਹਾਂ ਆਨਲਾਈਨ ਸਹੂਲਤ ਨੂੰ ਲੋਕ ਅਰਪਣ ਕਰਨ ਮੌਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੋਬਾਈਲ ਫੋਰੈਂਸਿਕ ਵਾਹਨ ਜਨਤਾ ਨੂੰ ਸਮਰਪਿਤ ਕੀਤੇ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਮੋਬਾਈਲ ਟੈਬਲੇਟ ਨਾਲ ਟਰਾਂਸਪੋਰਟ ਐਪਲੀਕੇਸ਼ਨ ਵੈਰੀਫਿਕੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਨਾਲ ਪੰਜ ਦਿਨਾਂ ‘ਚ ਹੀ ਆਨਲਾਈਨ ਪੁਲੀਸ ਵੈਰੀਫਿਕੇਸ਼ਨ ਹੋ ਜਾਵੇਗੀ। ਇਸ ਲਈ ਹੁਣ ਲੋਕਾਂ ਨੂੰ…
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਹਾਮਾਸ ‘ਚ ਕੈਰੇਬੀਅਨ ਨੇਤਾਵਾਂ ਦੀ ਸਾਲਾਨਾ ਮੀਟਿੰਗ ‘ਚ ਦੱਸਿਆ ਕਿ ਕੈਨੇਡਾ ਆਉਣ ਵਾਲੇ ਹਫ਼ਤਿਆਂ ‘ਚ ਹੈਤੀ ਦੇ ਤੱਟਾਂ ਦੀ ਨਿਗਰਾਨੀ ਲਈ ਨੇਵੀ ਜਹਾਜ਼ਾਂ ਦੀ ਤਾਇਨਾਤੀ ਕਰੇਗਾ। ਟਰੂਡੋ ਨੇ ਕਿਹਾ ਕਿ ‘ਅੱਜ ਮੈਂ ਐਲਾਨ ਕਰ ਰਿਹਾ ਹਾਂ ਕਿ ਕੈਨੇਡਾ ਆਉਣ ਵਾਲੇ ਹਫ਼ਤਿਆਂ ‘ਚ ਨਿਗਰਾਨੀ ਕਰਨ, ਖੁਫੀਆ ਜਾਣਕਾਰੀ ਇਕੱਠੀ ਕਰਨ ਅਤੇ ਹੈਤੀ ਦੇ ਤੱਟ ‘ਤੇ ਸਮੁੰਦਰੀ ਮੌਜੂਦਗੀ ਨੂੰ ਬਰਕਰਾਰ ਰੱਖਣ ਲਈ ਰਾਇਲ ਕੈਨੇਡੀਅਨ ਨੇਵੀ ਦੇ ਜਹਾਜ਼ਾਂ ਨੂੰ ਵੀ ਤਾਇਨਾਤ ਕਰੇਗਾ।’ ਹੈਤੀ ‘ਚ ਵਧਦੇ ਕਤਲ, ਮੋਂਕਫਿਸ਼ ਅਤੇ ਅਗਵਾ ਕਰਨ ਵਾਲੇ ਗਰੋਹ ਦੀਆਂ ਗਤੀਵਿਧੀਆਂ ਨਾਲ ਸਬੰਧਤ ਘਟਨਾਵਾਂ ਮਹੱਤਵਪੂਰਨ ਮੁੱਦੇ ਮੰਨੇ ਜਾਂਦੇ ਹਨ, ਜੋ ਕਿ ਜੁਲਾਈ 2021 ‘ਚ…
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ ਅਤੇ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਅਰਜ਼ੀ ਲਗਾਈ ਸੀ। ਰਾਜੋਆਣਾ ਦੀ ਇਸ ਅਰਜ਼ੀ ‘ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲਣ ਦੇ ਮਾਮਲੇ ‘ਚ ਅਜੇ ਤੱਕ ਫ਼ੈਸਲਾ ਨਹੀਂ ਲਏ ਜਾਣ ‘ਤੇ ਨਾਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਪਾਏ ਬਲਵੰਤ ਸਿੰਘ ਰਾਜੋਆਣਾ ਦੀ…
ਅਜਨਾਲਾ ਪੁਲੀਸ ਨੇ ਇਕ ਨੌਜਵਾਨ ਨੂੰ ਅਜਨਾਲਾ ਤੋਂ ਅਗਵਾ ਕਰਕੇ ਉਸਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਰਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਪੁਲੀਸ ਨੂੰ ਦਿੱਤੇ ਆਪਣੇ ਬਿਆਨ ‘ਚ ਪੀੜਤ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਪਣੇ ਪਿੰਡੋਂ ਦਮਦਮੀ ਟਕਸਾਲ ਅਜਨਾਲਾ ਦੇ ‘ਚ ਕਰਵਾਏ ਗਏ ਧਾਰਮਿਕ ਪ੍ਰੋਗਰਾਮ ‘ਚ ਹਿੱਸਾ ਲੈਣ ਪਹੁੰਚਿਆ ਸੀ, ਜਿਥੇ ਉਸਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡਾ…
ਬਠਿੰਡਾ ਦਿਹਾਤੀ ਤੋਂ ‘ਆਪ’ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਿਸ਼ਮ ਗਰਗ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਰਿਸ਼ਮ ਗਰਗ ਸਮਾਣਾ ਦੇ ਵਸਨੀਕ ਹਨ। ਇਸੇ ਦੌਰਾਨ ਵਿਧਾਇਕ ਨੇ ਰਿਸ਼ਮ ਗਰਗ ਨੂੰ ਆਪਣਾ ਪੀ.ਏ. ਮੰਨਣ ਤੋਂ ਇਨਕਾਰ ਕੀਤਾ ਹੈ। ਉਸ ਨੂੰ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਪੰਚ ਤੇ ਉਸ ਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸਮਿਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ…
ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੀ ਭਾਰਤੀ ਮੂਲ ਦੀ ਨੇਤਾ ਨਿੱਕੀ ਹੇਲੀ ਨੇ 2024 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਆਪਣੀ ਦਾਅਵੇਦਾਰੀ ਲਈ ਰਸਮੀ ਤੌਰ ‘ਤੇ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਪਹਿਲਾਂ ਆਪਣੇ ਆਗੂ ਰਹੇ ਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੁਕਾਬਲੇ ਖ਼ੁਦ ਨੂੰ ਇਕ ਨੌਜਵਾਨ ਤੇ ਨਵੇਂ ਬਦਲ ਦੇ ਰੂਪ ‘ਚ ਪੇਸ਼ ਕੀਤਾ ਹੈ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹੀ ਹੈ ਤੇ ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਰਹਿ ਚੁੱਕੀ ਹੈ। ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੀ ਨੇਤਾ ਅਤੇ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਪਾਰਟੀ ਉਮੀਦਵਾਰ ਬਣਨ ਦੀ ਦੌੜ ‘ਚ ਸ਼ਾਮਲ ਨਿੱਕੀ…