Author: editor
ਲਾਹੌਰ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਧਾਨ ਇਮਰਾਨ ਖਾਨ ਜੇਕਰ ਜ਼ਖ਼ਮੀ ਹੋ ਗਏ ਹਨ ਅਤੇ ਤੁਰ ਫਿਰ ਨਹੀਂ ਸਕਦੇ ਹਨ ਤਾਂ ਉਨ੍ਹਾਂ ਨੂੰ ਐਂਬੂਲੈਂਸ ‘ਚ ਲੈ ਕੇ ਆਉਣਾ ਚਾਹੀਦਾ ਹੈ ਕਿਉਂਕਿ ਉਹ ਇਕ ਮਾਮਲੇ ਵਿਚ ਸੁਰੱਖਿਅਤ ਬੇਲ ਚਾਹੁੰਦੇ ਹਨ। ਜਸਟਿਸ ਤਾਰਿਕ ਸਲੀਮ ਸ਼ੇਖ ਦੀ ਇਹ ਟਿੱਪਣੀ ਉਦੋਂ ਆਈ ਜਦੋਂ ਉਨ੍ਹਾਂ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਲਈ ਖਾਨ ਦੇ ਖ਼ਿਲਾਫ਼ ਦਰਜ ਇਕ ਮਾਮਲੇ ‘ਚ ਸੁਰੱਖਿਅਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸਲਾਮਾਬਾਦ ‘ਚ ਅੱਤਵਾਦ ਰੋਕੂ ਅਦਾਲਤ ਵੱਲੋਂ ਇਸੇ ਮਾਮਲੇ ‘ਚ ਉਨ੍ਹਾਂ ਦੀ ਜ਼ਮਾਨਤ…
ਹਾਲ ਹੀ ‘ਚ ਇਕ ਟੀ.ਵੀ. ਚੈਨਲ ਦੇ ਸਟਿੰਗ ਆਪ੍ਰੇਸ਼ਨ ‘ਚ ਫਸਣ ਤੋਂ ਬਾਅਦ ਬੀ.ਸੀ.ਸੀ.ਆਈ. ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ ‘ਤੇ ਬੀ.ਸੀ.ਸੀ.ਆਈ. ਜਨਰਲ ਸਕੱਤਰ ਜੈ ਸ਼ਾਹ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਟੀ-20 ਵਰਲਡ ਕੱਪ ‘ਚ ਇੰਡੀਆ ਦੀ ਹਾਰ ਤੋਂ ਬਾਅਦ ਚੇਤਨ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਹਾਲਾਂਕਿ ਉਨ੍ਹਾਂ ਨੂੰ ਬਾਅਦ ‘ਚ ਬਹਾਲ ਕਰ ਦਿੱਤਾ ਗਿਆ ਸੀ। ਚੇਤਨ ਨੇ ਮੰਗਲਵਾਰ ਨੂੰ ਇਕ ਚੈਨਲ ‘ਤੇ ਸਟਿੰਗ ਆਪ੍ਰੇਸ਼ਨ ‘ਚ ਸਾਬਕਾ ਕਪਤਾਨ ਵਿਰਾਟ ਕੋਹਲੀ ‘ਤੇ ਕਈ ਦੋਸ਼ ਲਾਏ। ਇਸ ਸਟਿੰਗ ਦੇ ਸਾਹਮਣੇ ਆਉਣ ਤੋਂ ਬਾਅਦ ਬੀ.ਸੀ.ਸੀ.ਆਈ. ਵੀ ਹਰਕਤ ‘ਚ…
ਏਸ਼ੀਅਨ ਗੇਮਜ਼ ‘ਚ ਸੋਨ ਤਗ਼ਮਾ ਜੇਤੂ ਫੁਟਬਾਲਰ ਅਤੇ ਓਲੰਪੀਅਨ ਤੁਲਸੀਦਾਸ ਬਲਰਾਮ ਦਾ ਲੰਬੀ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਕਰੀਬੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਬਲਰਾਮ 87 ਸਾਲ ‘ਦੇ ਸਨ। ਉਹ ਉਤਰਪਾਰਾ ‘ਚ ਹੁਗਲੀ ਨਦੀ ਦੇ ਕਿਨਾਰੇ ਇਕ ਫਲੈਟ ‘ਚ ਰਹਿੰਦੇ ਸੀ। ਪਿਛਲੇ ਸਾਲ 26 ਦਸੰਬਰ ਨੂੰ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 1962 ਦੇ ਏਸ਼ੀਆਡ ਚੈਂਪੀਅਨ ਦਾ ਪੇਸ਼ਾਬ ਦੀ ਇਨਫੈਕਸ਼ਨ ਅਤੇ ਢਿੱਡ ਸਬੰਧਿਤ ਬੀਮਾਰੀ ਲਈ ਇਲਾਜ ਕੀਤਾ ਜਾ ਰਿਹਾ ਸੀ। ਬਲਰਾਮ 1950 ਅਤੇ 1960 ਦੇ ਦਹਾਕੇ ‘ਚ ਭਾਰਤੀ ਫੁਟਬਾਲ ਦੀ ਸੁਨਹਿਰੀ ਪੀੜ੍ਹੀ ਦਾ ਹਿੱਸਾ ਰਹੇ, ਜਿਸ ‘ਚ ਉਹ ਚੁੰਨੀ ਗੋਸਵਾਮੀ ਅਤੇ ਪੀ.ਕੇ. ਬੈਨਰਜੀ…
ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਭਾਜਪਾ ਵਿਧਾਇਕ ਹਾਰਦਿਕ ਪਟੇਲ ਖ਼ਿਲਾਫ਼ 2017 ਦੇ ਇਕ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਹਨ। ਉਨ੍ਹਾਂ ਖ਼ਿਲਾਫ਼ ਇਕ ਸਰਕਾਰੀ ਹੁਕਮ ਦੀ ਉਲੰਘਣਾ ਦਾ ਦੋਸ਼ ਹੈ। ਪਟੇਲ ਨੇ 2017 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਸਰਕਾਰੀ ਹੁਕਮ ਦੀ ਉਲੰਘਣਾ ਕਰਦਿਆਂ ਜ਼ਿਲ੍ਹੇ ਦੇ ਇਕ ਪਿੰਡ ‘ਚ ਸਿਆਸੀ ਭਾਸ਼ਣ ਦਿੱਤਾ ਸੀ। ਧਰਾਂਗਧਰਾ ਦੇ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਡੀ.ਡੀ. ਸ਼ਾਹ ਨੇ ਅਦਾਲਤ ‘ਚ ਪੇਸ਼ ਹੋਣ ਤੋਂ ਅਸਫਲ ਰਹਿਣ ‘ਤੇ ਪਟੇਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦੋ ਫਰਵਰੀ ਨੂੰ ਜਾਰੀ ਵਾਰੰਟਾਂ ਰਾਹੀਂ ਅਦਾਲਤ ਨੇ ਸੁਰੇਂਦਰਨਗਰ ਜ਼ਿਲ੍ਹੇ ‘ਚ…
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਟੇਟ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਇਕ ਤਰ੍ਹਾਂ ਨਾਲ ਮਹਿੰਗਾ ਪਿਆ ਅਤੇ ਹਾਈ ਕੋਰਟ ਵੱਲੋਂ ਦਖ਼ਲ ਦੇਣ ਕਰਕੇ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਪਿਆ। ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ ਅਤੇ ਹਾਈ ਕੋਰਟ ਵੱਲੋਂ ਰਾਹਤ ਦਿੱਤੇ ਜਾਣ ਤੋਂ ਬਾਅਦ ਵੀਰਵਾਰ ਨੂੰ ਮਨੀਸ਼ ਗੁਲਾਟੀ ਨੇ ਮੁੜ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ। ਸਰਕਾਰ ਦਾ ਕਹਿਣਾ ਸੀ ਕਿ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਈ ਨਹੀਂ ਜਾ ਸਕਦੀ ਹੈ। ਪੰਜਾਬ ਸਰਕਾਰ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ…
ਇੰਡੀਆ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ‘ਚ ਰਹਿੰਦੇ ਅਤੇ ਅੱਤਵਾਦੀ ਐਲਾਨੇ ਲਖਬੀਰ ਸਿੰਘ ਲੰਡਾ ਨੂੰ ਫੜਨ ਲਈ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲਖਬੀਰ ਸਿੰਘ ਸੰਧੂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਉਹ ਕੈਨੇਡਾ ‘ਚ ਲੁਕਿਆ ਹੋਇਆ ਹੈ। ਏਜੰਸੀ ਨੇ ਕਿਹਾ ਹੈ ਕਿ ਲਖਬੀਰ ਸਿੰਘ ਲੰਡਾ ਦਾ ਸੁਰਾਗ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਐੱਨ.ਆਈ.ਏ. ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 15 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਏਜੰਸੀ ਨੇ ਕਿਹਾ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਰਹੇ ਅਤੇ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕੇ ਕੈਪਟਨ ਸੰਦੀਪ ਸੰਧੂ ਤੋਂ ਵਿਜੀਲੈਂਸ ਬਿਊਰੋ ਨੇ ਪਿੰਡ ਮੁੱਲਾਂਪੁਰ ਦਾਖਾ ‘ਚ ਹੋਏ 60 ਲੱਖ ਦੇ ਸਟਰੀਟ ਲਾਈਟ ਘੁਟਾਲੇ ‘ਚ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਪਿੰਡ ਮੁੱਲਾਂਪੁਰ ਦਾਖਾ ‘ਚ ਸੋਲਰ ਸਟਰੀਟ ਲਾਈਟਾਂ ਲਗਾਉਣ ਦੇ ਮਾਮਲੇ ‘ਚ 60 ਲੱਖ ਦੇ ਘਪਲੇ ਦੇ ਮਾਮਲੇ ‘ਚ ਸੰਦੀਪ ਸੰਧੂ ਅਤੇ ਹੋਰਨਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਸੀ। ਦੋਸ਼ ਹੈ ਕਿ ਕੈਪਟਨ ਸੰਦੀਪ ਸੰਧੂ ਦੇ ਰਿਸ਼ਤੇਦਾਰ ਦੇ ਕਹਿਣ ‘ਤੇ ਪੰਚਾਇਤ ਵਿਭਾਗ ਨੇ ਪਟਿਆਲਾ ਦੀ ਇਕ ਫਰਮ ਨੂੰ ਸਟਰੀਟ ਲਾਈਟਾਂ ਲਗਾਉਣ ਦਾ…
ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨਵੀਂ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਮੇਤ ਹੋਰ ਆਗੂਆਂ ਨੇ ਵੀ ਭਾਜਪਾ ਦਾ ਪੱਲਾ ਫੜਿਆ। ਬੋਨੀ ਅਜਨਾਲਾ ਨੇ ਚਾਰ ਦਿਨ ਪਹਿਲਾਂ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਮਨਮੋਹਨ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹਿ…
ਕਾਂਗਰਸ ਸਰਕਾਰ ਸਮੇਂ ਮੰਤਰੀ ਰਹੇ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ਅਤੇ ਹੋਰ ਜਾਇਦਾਦਾਂ ਦਾ ਵਿਜੀਲੈਂਸ ਬਿਊਰੋ ਨੇ ਸਰਵੇ ਕੀਤਾ। ਚੰਡੀਗੜ੍ਹ ਤੋਂ ਆਈ ਟੀਮ ਸਵੇਰ ਤੋਂ ਸ਼ਾਮ ਤੱਕ ਜਾਇਦਾਦਾਂ ਦੀ ਪੈਮਾਇਸ਼ ਕਰਨ ‘ਚ ਲੱਗੀ ਰਹੀ। ਵਿਜੀਲੈਂਸ ਦੇ ਸਥਾਨਕ ਅਧਿਕਾਰੀ ਵੀ ਇਸ ਕਾਰਵਾਈ ‘ਚ ਸ਼ਾਮਲ ਸਨ। ਟੀਮ ਨੇ ਅਰੋੜਾ ਦੀ ਯੋਧਾਮੱਲ ਰੋਡ ਸਥਿਤ ਰਿਹਾਇਸ਼, ਜਲੰਧਰ ਰੋਡ ਅਤੇ ਬਾਈਪਾਸ ‘ਤੇ ਸਥਿਤ ਵਪਾਰਕ ਜਾਇਦਾਦਾਂ ਦਾ ਵੀ ਮੁਲਾਂਕਣ ਕੀਤਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀ ਨੂੰ ਕਥਿਤ ਰਿਸ਼ਵਤ ਦੇਣ ਦੇ ਦੋਸ਼ ਹੇਠ ਪਿਛਲੇ ਸਾਲ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਮੁਹਾਲੀ…
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਹਾਥ ਸੇ ਹਾਥ ਜੋੜੋ’ ਮੁਹਿੰਮ ਤਹਿਤ ਪੰਜ ਜ਼ਿਲ੍ਹਿਆਂ ਦੇ ਆਗੂਆਂ ਦੀ ਮੀਟਿੰਗ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ‘ਤੇ ਵੀ ਸਵਾਲ ਖੜ੍ਹੇ ਕੀਤੇ ਭਾਜਪਾ ਜਾਣ ਵਾਲੇ ਕਾਂਗਰਸੀ ਆਗੂਆਂ ਨੂੰ ਬਿਨਾਂ ਆਵਾਜ਼ ਵਾਲੇ ਛੈਣੇ ਦੱਸਿਆ। ਰਾਜਾ ਵੜਿੰਗ ਨੇ ਦੱਸਿਆ ਕਿ ‘ਹਾਥ ਸੇ ਹਾਥ ਜੋੜੋ’ ਮੁਹਿੰਮ ਤਹਿਤ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ। ਵੜਿੰਗ ਨੇ ਕੇਂਦਰੀ ਸਿਹਤ ਮੰਤਰੀ ਵੱਲੋਂ ਕੇਂਦਰ ਦੇ ਸਿਹਤ ਫੰਡ ਦੀ ਵਰਤੋਂ ਦੇ ਸਵਾਲ ‘ਤੇ ਕਿਹਾ ਕਿ ਲੋਕਾਂ ਦਾ ਪੈਸਾ ਹੈ ਅਤੇ ਇਹ ਸਹੀ ਅਰਥਾਂ ‘ਚ ਲੋਕਾਂ ‘ਤੇ ਲੱਗਣਾ ਚਾਹੀਦਾ ਹੈ।…