Author: editor
ਪਿਛਲੇ ਮੈਚ ‘ਚ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਉਣ ਵਾਲੀ ਭਾਰਤੀ ਮਹਿਲਾ ਟੀਮ ਨੇ ਟੀ-20 ਵਰਲਡ ਕੱਪ ਦੇ ਗਰੁੱਪ ਬੀ ਦੇ ਨੌਵੇਂ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਮਾਤ ਦਿੱਤੀ ਹੈ। ਇੰਡੀਆ ਦੀ ਟੀਮ ਵੱਲੋਂ ਰਿਚਾ ਘੋਸ਼ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਾਬਾਦ 44 ਦੌੜਾਂ ਬਣਾਈਆਂ ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੇ 33 ਦੌੜਾਂ ਬਣਾਈਆਂ। ਰਿਚਾ ਘੋਸ਼ ਤੇ ਕਪਤਾਨ ਹਰਮਨਪ੍ਰੀਤ ਕੌਰ ਵਿਚਾਲੇ ਚੌਥੀ ਵਿਕਟ ਲਈ 72 ਦੌੜਾਂ ਦੀ ਸਾਂਝੇਦਾਰੀ ਕੀਤੀ। ਇੰਡੀਆ ਦੀ ਟੂਰਨਾਮੈਂਟ ‘ਚ ਇਹ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਇੰਡੀਆ ਨੇ ਆਪਣੇ ਸ਼ੁਰੂਆਤੀ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਵੈਸਟਇੰਡੀਜ਼ ਦੀ ਟੀਮ ਦੀ ਇਸ ਸਵਰੂਪ ‘ਚ ਇਹ ਲਗਾਤਾਰ…
ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ‘ਚ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ‘ਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਗ਼ਮਾ ਜਿੱਤਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਵੀ ਕੁਆਲੀਫਾਈ ਕਰ ਲਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ‘ਚ ਅਕਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ੀਅਨ ਗੇਮਜ਼ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ…
ਆਸਟਰੇਲੀਅਨ ਓਪਨ ‘ਚ ਆਪਣਾ ਆਖ਼ਰੀ ਗਰੈਂਡ ਸਲੈਮ ਟੂਰਨਾਮੈਂਟ ਖੇਡਣ ਵਾਲੀ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਟੀਮ ਨੇ ਆਗਾਮੀ ਮਹਿਲਾ ਪ੍ਰੀਮੀਅਰ ਲੀਗ ਲਈ ਮੈਂਟੋਰ (ਸਲਾਹਕਾਰ) ਵਜੋਂ ਸ਼ਾਮਲ ਕੀਤਾ ਹੈ। 6 ਗ੍ਰੈਂਡ ਸਲੈਮ ਅਤੇ 43 ਡਬਲਯੂ.ਟੀ.ਏ. ਖ਼ਿਤਾਬ ਜਿੱਤਣ ਵਾਲੀ ਸਾਨੀਆ ਨੇ ਆਰ.ਸੀ.ਬੀ. ਦੇ ਇਕ ਬਿਆਨ ‘ਚ ਕਿਹਾ, ‘ਆਰ.ਸੀ.ਬੀ. ਮਹਿਲਾ ਟੀਮ ‘ਚ ਮੈਂਟੋਰ ਦੇ ਤੌਰ ‘ਤੇ ਸ਼ਾਮਲ ਹੋਣਾ ਮੇਰੀ ਲਈ ਖੁਸ਼ੀ ਦੀ ਗੱਲ ਹੈ।’ ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਰੂਪ ‘ਚ ਇਕ ਮਹੱਤਵਪੂਰਨ ਬਦਲਾਅ ਦੇਖਿਆ ਹੈ ਅਤੇ ਮੈਂ ਸੱਚਮੁੱਚ ਇਸ ਕ੍ਰਾਂਤੀਕਾਰੀ ਕਦਮ ਦਾ ਹਿੱਸਾ ਬਣਨ ਲਈ ਉਤਸੁਕ ਹਾਂ। ਆਰ.ਸੀ.ਬੀ. ਆਈ.ਪੀ.ਐੱਲ. ਵਿੱਚ ਇਕ…
ਅਗਲੇ ਸਾਲ 5 ਨਵੰਬਰ ਨੂੰ ਹੋਣ ਹੋਣ ਵਾਲੀ ਅਮਰੀਕਨ ਰਾਸ਼ਟਰਪਤੀ ਦੀ ਚੋਣ ਭਾਰਤੀ ਮੂਲ ਦੀ ਰਿਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਆਪਣੀ ਦਾਅਵੇਦਾਰੀ ਲਈ ਰਸਮੀ ਤੌਰ ‘ਤੇ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇਕ ਸਮੇਂ ਦੇ ਨੇਤਾ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਲਈ ਆਪਣੇ-ਆਪ ਨੂੰ ਇਕ ਨੌਜਵਾਨ ਅਤੇ ਤਾਜ਼ਾ ਬਦਲ ਵਜੋਂ ਪੇਸ਼ ਕੀਤਾ ਹੈ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਰਾਜਦੂਤ ਸੀ। ਸਾਊਥ ਕੈਰੋਲੀਨਾ ‘ਚ ਇਕ ਪ੍ਰੋਗਰਾਮ ਦੌਰਾਨ ਆਪਣੇ ਉਤਸ਼ਾਹਿਤ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਐਲਾਨ ਕੀਤਾ, ‘ਇਕ ਮਜ਼ਬੂਤ ਅਮਰੀਕਾ…
ਇਸ ਕਿਸਮ ਦੀਆਂ ਇੱਕਾ ਦੁੱਕਾ ਖ਼ਬਰਾਂ ਪਹਿਲਾਂ ਵੀ ਆਈਆਂ ਹਨ ਅਤੇ ਇਤਫਾਕਨ ਇਨ੍ਹਾਂ ‘ਚੋਂ ਜ਼ਿਆਦਾਤਰ ਦਾ ਸਬੰਧ ਦੁਨੀਆਂ ਦੇ ਅਗਾਂਹਵਧੂ ਮੁਲਕ ਅਮਰੀਕਾ ਨਾਲ ਹੀ ਮਿਲਿਆ। ਹੁਣ ਤਾਜ਼ਾ ਮਾਮਲਾ ਮਿਸੂਰੀ ਸੂਬੇ ‘ਚ ਸਾਹਮਣੇ ਆਇਆ ਜਿੱਥੇ ਕਤਲ ਦੇ ਦੋਸ਼ ‘ਚ ਕਰੀਬ 28 ਸਾਲ ਸਲਾਖਾਂ ਪਿੱਛੇ ਬਿਤਾਉਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਨੇ ਬੇਕਸੂਰ ਕਰਾਰ ਦਿੱਤਾ ਹੈ। ਜੱਜ ਡੇਵਿਡ ਮੇਸਨ ਦੀ ਅਦਾਲਤ ‘ਚ ਸੁਣਵਾਈ ਤੋਂ ਬਾਅਦ ਸਬੂਤਾਂ ਦੇ ਆਧਾਰ ‘ਤੇ 50 ਸਾਲਾ ਲੈਮਰ ਜੌਨਸਨ ਨੂੰ ਬੇਕਸੂਰ ਪਾਇਆ ਗਿਆ ਅਤੇ ਉਨ੍ਹਾਂ ਸੇਂਟ ਲੁਈਸ ਕੋਰਟ ਰੂਮ ਤੋਂ ਸਨਮਾਨ ਨਾਲ ਰਿਹਾਅ ਕੀਤਾ ਗਿਆ। ਉਨ੍ਹਾਂ ਨੂੰ 1994 ‘ਚ ਇਕ ਵਿਅਕਤੀ ਮਾਰਕਸ ਬੌਇਡ ਦੇ ਕਤਲ ਦਾ ਦੋਸ਼ੀ ਠਹਿਰਾਇਆ…
ਕਿਸਾਨੀ ਅੰਦੋਲਨ ਸਮੇਂ ਵੱਡਾ ਉਭਾਰ ਹਾਸਲ ਕਰਨ ਵਾਲੇ ਅਦਾਕਾਰ ਦੀਪ ਸਿੱਧੂ ਦੀ ਯਾਦ ‘ਚ ਜਗਰਾਉਂ ਨੇੜੇ ਚੌਕੀਮਾਨ ਵਿਖੇ ਅੱਜ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਦੀਪ ਸਿੱਧੀ ਦੀ ਯਾਦ ‘ਚ ਬਣਨ ਵਾਲੇ ਹਸਪਤਾਲ, ਬਲੱਡ ਬੈਂਕ ਅਤੇ ਨੌਜਵਾਨ ਨੂੰ ਆਈ.ਏ.ਐੱਸ. ਤੇ ਪੀ.ਸੀ.ਐੱਸ. ਦੀ ਤਿਆਰੀ ਕਰਵਾਉਣ ਵਾਲੇ ਕੋਚਿੰਗ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਨਾਲ ਹੀ ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਾਹਿਬ ਉਸਾਰਨ ਦਾ ਕਾਰਜ ਵੀ ਸ਼ੁਰੂ ਹੋਇਆ। ਸਮਾਗਮ ਦੀ ਸ਼ੁਰੂਆਤ 13 ਫਰਵਰੀ ਨੂੰ ਅਖੰਡ ਪਾਠ ਸਾਹਿਬ ਰੱਖਣ ਨਾਲ ਹੋਈ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ। ਸਮਾਗਮ ‘ਚ ਵੱਡੀ ਗਿਣਤੀ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ…
ਬਰੈਂਪਟਨ ਦੇ ਮੰਦਰ ‘ਚ ਭੰਨ-ਤੋੜ ਅਤੇ ਨਾਅਰੇ ਲਿਖਣ ਤੋਂ ਬਾਅਦ ਹੁਣ ਮਿਸੀਸਾਗਾ ਦੇ ਰਾਮ ਮੰਦਰ ਦੀ ਕੰਧ ‘ਤੇ ਇੰਡੀਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੋਧੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਡੀਆ ਨੇ ਇਹ ਨਾਅਰੇਬਾਜ਼ੀ ਲਿਖੇ ਜਾਣ ਦੀ ਸਖ਼ਤ ਨਿੰਦਾ ਕਰਦੇ ਹੋਏ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਮਿਸੀਸਾਗਾ ‘ਚ ਰਾਮ ਮੰਦਰ ਦੀ ਕੰਧ ‘ਤੇ ਇੰਡੀਆ ਵਿਰੋਧੀ ਨਾਅਰੇ ਲਿਖੇ ਗਏ ਹਨ ਜਿਸ ਨਾਲ ਹਿੰਦੂ ਭਾਈਚਾਰੇ ‘ਚ ਰੋਸ ਫੈਲ ਗਿਆ। ਟੋਰਾਂਟੋ ‘ਚ ਇੰਡੀਆ ਦੇ ਕੌਂਸਲੇਟ ਜਨਰਲ ਨੇ ਟਵੀਟ ਕੀਤਾ, ‘ਅਸੀਂ ਮਿਸੀਸਾਗਾ ‘ਚ ਰਾਮ ਮੰਦਰ ਦੀ ਕੰਧ ‘ਤੇ ਇੰਡੀਆ ਵਿਰੋਧੀ ਨਾਅਰੇ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਅੰਮ੍ਰਿਤਸਰ ਸਥਿਤ ਗੁਰਦੁਆਰਾ ਛੇਹਰਟਾ ਸਾਹਿਬ ਦਾ ਖੂਹ ਪ੍ਰਬੰਧਕਾਂ ਦੀਆਂ ਖਾਮੀਆਂ ਕਾਰਨ ਹਰਟਾਂ ਤੋਂ ਵਿਹੂਣਾ ਹੋ ਗਿਆ ਹੈ। ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਜੀ ਦੇ ਖੂਹ ਦੇ ਇਤਿਹਾਸ ਅਨੁਸਾਰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਚਰਨਾਂ ‘ਚ ਇਸ ਇਲਾਕੇ ਦੀਆਂ ਸੰਗਤਾਂ ਵੱਲੋਂ ਖੇਤੀਯੋਗ ਪਾਣੀ ਦੀ ਘਾਟ ਕਰ ਕੇ ਸੁੱਕ ਰਹੀਆਂ ਫਸਲਾਂ ਦੇ ਹੋ ਰਹੇ ਨੁਕਸਾਨ ਦਾ ਯੋਗ ਹੱਲ ਕਰਨ ਲਈ ਬੇਨਤੀ ਕੀਤੀ ਗਈ। ਉਨ੍ਹਾਂ ਦਿਨਾਂ ‘ਚ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਲੰਮੇ ਅਰਸੇ ਬਾਅਦ 1595 ਈਸਵੀਂ ਨੂੰ ਗੁਰੂ ਹਰਗੋਬਿੰਦ ਜੀ ਨੇ ਅਵਤਾਰ ਧਾਰਿਆ ਸੀ। ਬਾਲਕ ਦੇ…
ਪੰਜਾਬ ਪੁਲੀਸ ਨੇ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਇਹ ਕਾਰਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਗੈਂਗਸਟਰ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇਕੋ ਸਮੇਂ ਕੀਤੀ ਗਈ। ਪੰਜਾਬ ਪੁਲੀਸ ਵੱਲੋਂ ਦੋ ਮਹੀਨਿਆਂ ‘ਚ ਵੱਖ-ਵੱਖ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਇਹ ਚੌਥਾ ਛਾਪਾ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਨੇ ਅਰਸ਼ ਡੱਲਾ, ਲਖਬੀਰ ਲੰਡਾ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇ ਮਾਰੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਦੀਆਂ 409 ਟੀਮਾਂ ‘ਚ ਸ਼ਾਮਲ 2863 ਮੁਲਾਜ਼ਮਾਂ ਨੇ…
ਪੰਜਾਬ ਸਰਕਾਰ ਲਈ ਲਤੀਫ਼ਪੁਰਾ ਮਾਮਲਾ ਵੀ ਸਿਰਦਰਦੀ ਬਣਦਾ ਜਾ ਰਿਹਾ ਹੈ। ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਲਤੀਫ਼ਪੁਰਾ ‘ਚ ਜਿਹੜੇ 50 ਘਰਾਂ ਨੂੰ ਉਜਾੜਿਆ ਗਿਆ ਸੀ ਉਨ੍ਹਾਂ ਪੀੜਤਾਂ ਨੇ ਹੁਣ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੀੜਤਾਂ ਨੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਘਰ ਘੇਰਿਆ ਸੀ ਅਤੇ ਹੁਣ 21 ਫਰਵਰੀ ਨੂੰ ‘ਆਪ’ ਆਗੂ ਤੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਸੁਰਿੰਦਰ ਸਿੰਘ ਸੋਢੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਮੋਰਚੇ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਪਿੰਦੂ ਬਾਸੀ ਪਹਿਲੇ ਦਿਨ ਭੁੱਖ ਹੜਤਾਲ ‘ਤੇ ਬੈਠੇ। ਅਣਮਿੱਥੇ ਸ਼ੁਰੂ ਕੀਤੀ ਭੁੱਖ ਹੜਤਾਲ ਰੋਜ਼ਾਨਾ ਸਵੇਰੇ 10 ਵਜੇ ਸ਼ੁਰੂ ਹੋਵੇਗੀ ਤੇ…