Author: editor
ਅਮਰੀਕਾ ‘ਚ ਇਕ ਵਾਰ ਫਿਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਈਸਟ ਲੈਂਸਿੰਗ ਸਥਿਤ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਇਹ ਫਾਇਰਿੰਗ ਕੀਤੀ ਗਈ ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖਮੀ ਹੋ ਗਏ। ਮਿਸ਼ੀਗਨ ਸਟੇਟ ਯੂਨੀਵਰਸਿਟੀ ਪੁਲੀਸ ਦਾ ਕਹਿਣਾ ਹੈ ਕਿ ਕੈਂਪਸ ‘ਚ ਗੋਲੀਆਂ ਚਲਾਈਆਂ ਗਈਆਂ ਜਿਸ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਯੂਨੀਵਰਸਿਟੀ ਪੁਲੀਸ ਨੇ ਟਵੀਟ ਕਰਕੇ ਕੈਂਪਸ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ। ਹਾਲਾਂਕਿ ਗੋਲੀਬਾਰੀ ਬਾਰੇ ਹੋਰ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਨੇ ਕਿਹਾ ਕਿ ਬਰਕ ਹਾਲ ਅਤੇ ਆਈ.ਐਮ. ਈਸਟ ਐਥਲੈਟਿਕ ਸਹੂਲਤ ਵਜੋਂ ਜਾਣੀ…
ਨਿਊਜ਼ੀਲੈਂਡ ਨੇ ਚੱਕਰਵਾਤ ਗੈਬਰੀਏਲ ਕਾਰਨ ਆਏ ਹੜ੍ਹ, ਜ਼ਮੀਨ ਖਿਸਕਣ ਅਤੇ ਸਮੁੰਦਰ ‘ਚ ਪਾਣੀ ਦਾ ਪੱਧਰ ਵਧਣ ਕਾਰਨ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਹੈ। ਦੇਸ਼ ਦੇ ਇਤਿਹਾਸ ‘ਚ ਇਹ ਤੀਜੀ ਵਾਰ ਹੈ ਜਦੋਂ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਤੂਫਾਨ ਕਾਰਨ ਲੋਕ ਆਪਣੇ ਘਰ ਖਾਲੀ ਕਰ ਕੇ ਛੱਤਾਂ ‘ਤੇ ਸ਼ਰਨ ਲੈਣ ਲਈ ਮਜਬੂਰ ਹੋ ਰਹੇ ਹਨ। ਅੰਦਾਜ਼ੇ ਮੁਤਾਬਿਕ ਕਰੀਬ 2 ਲੱਖ 25 ਹਜ਼ਾਰ ਲੋਕਾਂ ਦੀ ਬਿਜਲੀ ਸਪਲਾਈ ‘ਚ ਵਿਘਨ ਪਿਆ ਹੈ। ਐਮਰਜੈਂਸੀ ਦਾ ਐਲਾਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ ਨੇ ਕਿਹਾ ਕਿ ਇਹ ਨਿਊਜ਼ੀਲੈਂਡ ਦੇ ਲੋਕਾਂ ਲਈ ਮੁਸ਼ਕਲ ਰਾਤ ਰਹੀ ਹੈ, ਖ਼ਾਸ ਕਰਕੇ ਉੱਤਰ ਦੇ ਉੱਪਰਲੇ ਖੇਤਰਾਂ ਲਈ। ਕਈ…
‘ਲਿੱਟੇ’ ਮੁਖੀ ਬਾਰੇ ਇਕ ਚੋਟੀ ਦੇ ਤਾਮਿਲ ਰਾਸ਼ਟਰਵਾਦੀ ਆਗੂ ਨੇ ਦਾਅਵਾ ਕੀਤਾ ਹੈ ਕਿ ਈਲਮ ਤਾਮਿਲਾਂ ਦਾ ਆਗੂ ਵੇਲੂਪਿੱਲਈ ਪ੍ਰਭਾਕਰਨ ਜਿਊਂਦਾ ਹੈ ਤੇ ਬਿਲਕੁਲ ਠੀਕ ਹੈ। ਪਜ਼ਹਾ ਨੇਦੂਮਾਰਨ ਨੇ ਕਿਹਾ ਕਿ ਪ੍ਰਭਾਕਰਨ ਦੇ ਬਾਹਰ ਆਉਣ ਲਈ ਹੁਣ ਬਿਲਕੁਲ ਉਸਾਰੂ ਮਾਹੌਲ ਬਣ ਚੁੱਕਾ ਹੈ। ਨੇਦੂਮਾਰਨ ਨੇ ਕਿਹਾ ਕਿ ਉਸ ਦਾ ਐਲਾਨ ‘ਬਿਲਕੁਲ ਸੱਚ’ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੌਮਾਂਤਰੀ ਸਿਆਸੀ ਵਾਤਾਵਰਨ ਤੇ ਸਿਨਹਾਲੀ ਲੋਕਾਂ ਵੱਲੋਂ ਰਾਜਪਕਸਾ ਪਰਿਵਾਰ ਦਾ ਵਿਰੋਧ ਪ੍ਰਭਾਕਰਨ ਦੇ ਉਭਾਰ ਲਈ ਸਾਜ਼ਗਾਰ ਹੈ। ਆਗੂ ਨੇ ਕਿਹਾ ਕਿ ‘ਲਿੱਟੇ’ ਦਾ ਆਗੂ ਠੀਕ ਹੈ। ਉਹ ਜਲਦੀ ਹੀ ਸ੍ਰੀਲੰਕਾ ‘ਚ ਈਲਮ ਤਾਮਿਲਾਂ ਦੇ ਨਵੇਂ ਸਿਰਿਓਂ ਉਭਾਰ ਦਾ ਐਲਾਨ ਕਰ ਸਕਦਾ ਹੈ।…
ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ‘ਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਰਲਡ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ‘ਚ ਇਹ ਇੰਡੀਆ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਅਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਅਥਲੈਟਿਕਸ ‘ਚ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਹੈ…
ਇੰਗਲੈਂਡ ਨੂੰ 2019 ਵਰਲਡ ਕੱਪ ਜਿਤਾਉਣ ਵਾਲੇ ਇਯੋਨ ਮੋਰਗਨ ਨੇ ਖੇਡ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਮੋਰਗਨ ਨੇ ਹਾਲ ਹੀ ‘ਚ ਖਤਮ ਹੋਈ ਐੱਸ.ਏ-20 ਲੀਗ ‘ਚ ਪਾਰਲ ਰਾਇਲਜ਼ ਦੀ ਪ੍ਰਤੀਨਿਧਤਾ ਕਰਦੇ ਹੋਏ ਸੱਤ ਮੈਚ ਖੇਡੇ ਸਨ। ਮੋਰਗਨ ਨੇ ਕਿਹਾ, ‘ਮੈਂ ਬੇਹੱਦ ਮਾਣ ਨਾਲ ਕ੍ਰਿਕਟ ਦੇ ਸਾਰੇ ਸਵਰੂਪਾਂ ਤੋਂ ਸੰਨਿਆਸ ਦਾ ਐਲਾਨ ਕਰਦਾ ਹਾਂ। ਕਾਫੀ ਸੋਚ-ਵਿਚਾਰ ਕਰਨ ਤੋਂ ਬਾਅਦ ਮੇਰਾ ਮੰਨਣਾ ਹੈ ਕਿ ਹੁਣ ਉਸ ਦਾ ਖੇਡ ਤੋਂ ਦੂਰ ਜਾਣ ਦਾ ਸਹੀ ਸਮਾਂ ਹੈ, ਜਿਸ ਨੇ ਬੀਤੇ ਸਾਲਾਂ ‘ਚ ਇੰਨਾ ਕੁਝ ਦਿੱਤਾ ਹੈ। ਸਾਲ 2005 ‘ਚ ਇੰਗਲੈਂਡ ਆਉਣ ਤੋਂ ਲੈ ਕੇ ਮਿਡਲਸੈਕਸ ਨਾਲ ਜੁੜਨ ਤਕ ਤੇ…
ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਸਮ੍ਰਿਤੀ ਮੰਧਾਨਾ ਪਲੇਠੀ ਮਹਿਲਾ ਪ੍ਰੀਮੀਅਰ ਲੀਗ (ਡਬਲਿਊ.ਪੀ.ਐੱਲ.) ਨਿਲਾਮੀ ‘ਚ ਸਭ ਤੋਂ ਮਹਿੰਗੀ ਖਿਡਾਰਨ ਰਹੀ। ਰੌਇਲ ਚੈਲੰਜਰਜ਼ ਬੰਗਲੌਰ (ਆਰ.ਸੀ.ਬੀ.) ਨੇ ਬੋਲੀ ‘ਚ ਮੁੰਬਈ ਇੰਡੀਅਨਜ਼ ਨੂੰ ਪਛਾੜ ਕੇ ਮੰਧਾਨਾ ਨੂੰ 3.40 ਕਰੋੜ ਰੁਪਏ ‘ਚ ਖ਼ਰੀਦਿਆ। ਹਾਲਾਂਕਿ ਮੁੰਬਈ ਇੰਡੀਅਨਜ਼ ਨੂੰ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਕਾਫੀ ਸਸਤੀ ਮਿਲ ਗਈ ਅਤੇ ਉਸ ਨੂੰ ਮੰਧਾਨਾ ‘ਤੇ ਲੱਗੀ ਬੋਲੀ ਤੋਂ ਲਗਪਗ ਅੱਧੀ ਕੀਮਤ (1.80 ਕਰੋੜ ਰੁਪਏ) ਹੀ ਦੇਣੀ ਪਈ। ਹਰਮਨਪ੍ਰੀਤ ਚੋਟੀ ਦੀਆਂ ਚਾਰ ਮਹਿੰਗੀਆਂ ਖਿਡਾਰਨਾਂ ‘ਚ ਵੀ ਥਾਂ ਨਹੀਂ ਬਣਾ ਸਕੀ। ਦੇਸ਼ ਦੀ ਦੂਜੀ ਸਭ ਤੋਂ ਮਹਿੰਗੀ ਖਿਡਾਰਨ ਹਰਫ਼ਨਮੌਲਾ ਦੀਪਤੀ ਸ਼ਰਮਾ ਰਹੀ ਜਿਸ ਨੂੰ ਯੂ.ਪੀ. ਵਾਰੀਅਰਜ਼ ਨੇ 2.6 ਕਰੋੜ…
ਆਲ ਇੰਡੀਆ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਆਪਣੇ ਕੇਰਲਾ ਦੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ‘ਤੇ ਪੁੱਜੇ। ਇਸ ਸਮੇਂ ਉਹ ਕਈ ਸਮਾਗਮਾਂ ‘ਚ ਸ਼ਿਰਕਤ ਕਰਨ ਤੋਂ ਇਲਾਵਾ ਉਸ ਕਬਾਇਲੀ ਵਿਅਕਤੀ ਦੇ ਘਰ ਪੁੱਜੇ ਜਿਸ ਦੀ ਲਾਸ਼ ਕੋਜ਼ੀਕੋਡ ਮੈਡੀਕਲ ਕਾਲਜ ਨੇੜਿਉਂ ਮਿਲੀ ਸੀ। ਜ਼ਿਕਰਯੋਗ ਹੈ ਕਿ 11 ਫਰਵਰੀ ਨੂੰ ਕੋਜ਼ੀਕੋਡ ਦੇ ਮੈਡੀਕਲ ਕਾਲਜ ਹਸਪਤਾਲ ਨੇੜਿਉਂ ਵਿਸ਼ਵਨਾਥਨ (46) ਦੀ ਲਾਸ਼ ਲਟਕਦੀ ਮਿਲੀ ਸੀ। ਇਸ ਦੌਰਾਨ ਉਸ ਦੀ ਪਤਨੀ ਇਸ ਹਸਪਤਾਲ ‘ਚ ਜਣੇਪੇ ਲਈ ਦਾਖਲ ਸੀ। ਕੋਜ਼ੀਕੋਡ ਕੌਮਾਂਤਰੀ ਏਅਰਪੋਰਟ ‘ਤੇ ਪੁੱਜਣ ‘ਤੇ ਰਾਹੁਲ ਗਾਂਧੀ ਦਾ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮਗਰੋਂ ਉਹ ਪਾਰਟੀ ਵਰਕਰਾਂ ਨਾਲ…
ਪੰਜਾਬੀ ਦੇ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਿਲ ਦੀ ਬਿਮਾਰੀ ਦਾ ਇਲਾਜ ਕਰਵਾਉਣ ਤੋਂ ਬਾਅਦ ਪਿੰਡ ਮੂਸਾ ਹਵੇਲੀ ‘ਚ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਮੁੜ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਉਹ ਜੀਪ ਜਿਸ ‘ਤੇ ਗੋਲੀਆਂ ਦਾ ਮੀਂਹ ਵਰ੍ਹਾ ਕੇ ਸਿੱਧੂ ਮੂਸੇਵਾਲਾ ਕਤਲ ਕੀਤਾ ਗਿਆ ਸੀ, ਨੂੰ ਪੰਜਾਬ ਭਰ ‘ਚ ਲਿਜਾਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੁੱਤ ਦੇ ਕਤਲ ਨੂੰ 10 ਮਹੀਨਿਆਂ ਦਾ ਸਮਾਂ ਹੋਣ ਵਾਲਾ ਹੈ, ਪਰ ਅਜੇ ਤੱਕ ਅਸਲੀ ਕਾਤਲਾਂ ਦਾ ਪਤਾ ਨਹੀਂ ਲੱਗਿਆ ਜਦਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਦੱਸਿਆ ਜਾ ਰਿਹਾ ਹੈ। ਇਸ…
ਬਿਨਾਂ ਕੋਈ ਅਪਰਾਧ ਕੀਤਿਆਂ ਪੰਜਾਬ ਦੀਆਂ 11 ਜੇਲ੍ਹਾਂ ‘ਚ 46 ਮਾਸੂਮ ਬੱਚੇ ਆਪਣੀਆਂ ਮਾਵਾਂ ਨਾਲ ਰਹਿ ਰਹੇ ਹਨ ਜੋ ਬਚਪਨ ਦੇ ਦਿਨ ਜੇਲ੍ਹਾਂ ‘ਚ ਗੁਜ਼ਾਰ ਰਹੇ ਹਨ। ਸੂਚਨਾ ਅਧਿਕਾਰ ਤਹਿਤ ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚ ਦੋ ਬੱਚੇ ਹਨ ਜਿਨ੍ਹਾਂ ਦੀ ਉਮਰ 6 ਸਾਲ ਤੋਂ ਘੱਟ ਹੈ। ਪੁਲੀਸ ਨੇ ਇਨ੍ਹਾਂ ਬੱਚਿਆਂ ਦੀ ਮਾਵਾਂ ਨੂੰ ਅਪਰਾਧਿਕ ਮਾਮਲਿਆਂ ‘ਚ ਗ੍ਰਿਫ਼ਤਾਰ ਕੀਤਾ ਸੀ। ਬੱਚੇ ਛੋਟੇ ਹੋਣ ਕਾਰਨ ਅਤੇ ਘਰ ‘ਚ ਕੋਈ ਦੇਖਭਾਲ ਕਰਨ ਵਾਲਾ ਨਾ ਹੋਣ ਕਰਕੇ ਜੇਲ੍ਹ ਗਈਆਂ ਮਾਵਾਂ ਨੂੰ ਆਪਣੇ ਬੱਚੇ ਵੀ ਜੇਲ੍ਹ ‘ਚ ਹੀ ਰੱਖਣੇ ਪੈ ਰਹੇ ਹਨ। ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ 5 ਬੱਚੇ ਰਹਿ ਰਹੇ…
ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਗਾਉਂਦਿਆਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਦੇ ਵੱਡੀ ਗਿਣਤੀ ਵਰਕਰਾਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਭਾਜਪਾ ਦਫ਼ਤਰ ਤੋਂ ਕੁਝ ਦੂਰੀ ‘ਤੇ ਹੀ ਬੈਰੀਕੇਡ ਲਾ ਕੇ ‘ਆਪ’ ਵਰਕਰਾਂ ਨੂੰ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੁਝਾੜਾਂ ਮਾਰੀਆਂ। ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਯੂਥ ਆਗੂ ਪਰਮਿੰਦਰ ਸਿੰਘ ਗੋਲਡੀ, ਡਾ. ਸੰਨੀ ਆਹਲੂਵਾਲੀਆ,…