Author: editor
ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਝਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਪੰਜ ਵਾਰ ਚੋਣ ਲੜਨ ਵਾਲੇ ਪਾਰਟੀ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਿਤ ਅਸਤੀਫੇ ‘ਚ ਬੋਨੀ ਅਜਨਾਲਾ ਨੇ ਲਿਖਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਅਤੇ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਪੜਤਾਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਅਣਗੌਲਿਆਂ ਕਰਕੇ ਵਿਧਾਨ ਸਭਾ ਚੋਣਾਂ ਵੇਲੇ ਸ਼੍ਰੋਮਣੀ ਅਕਾਲੀ ਦਲ ਨਾਲ…
ਅਮਰੀਕਨ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਮਰੀਕੀ ਲੜਾਕੂ ਜਹਾਜ਼ਾਂ ਨੇ ਅਲਾਸਕਾ ਤੋਂ ਉੱਤਰੀ ਕੈਨੇਡਾ ਦੇ ਹਵਾਈ ਖੇਤਰ ‘ਚ ਦਾਖਲ ਹੋਈ ਇਕ ਅਣਪਛਾਤੀ ਅਤੇ ਮਾਨਵ ਰਹਿਤ ਵਸਤੂ ਨੂੰ ਤਬਾਹ ਕਰ ਦਿੱਤਾ ਹੈ। ਅਮਰੀਕਨ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਕਿਹਾ ਕਿ ਇਸ ਸਬੰਧ ‘ਚ ਫ਼ੈਸਲਾ ਅਮਰੀਕਨ ਰਾਸ਼ਟਰਪਤੀ ਜੋਅ ਬਾਇਡਨ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ। ਇਸ ਤੋਂ ਇਕ ਦਿਨ ਪਹਿਲਾਂ ਇਕ ਅਮਰੀਕਨ ਲੜਾਕੂ ਜਹਾਜ਼ ਨੇ ਬਾਇਡਨ ਦੇ ਆਦੇਸ਼ਾਂ ‘ਤੇ ਅਲਾਸਕਾ ਦੇ ਉੱਤਰੀ ਤੱਟ ਦੇ ਨੇੜੇ ਲਗਭਗ 40,000 ਫੁੱਟ ਦੀ ਉਚਾਈ ‘ਤੇ ਉੱਡ ਰਹੀ ਇਕ ਛੋਟੀ ਕਾਰ ਦੇ ਆਕਾਰ…
ਬ੍ਰਿਟੇਨ ਦੀ ਰਾਜਧਾਨੀ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇੰਡੀਆ ਦੇ ਵਿਦਿਆਰਥੀਆਂ ਨੂੰ ਮਦਦ ਅਤੇ ਸਲਾਹ ਲਈ ਉਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਹਾਈ ਕਮਿਸ਼ਨ ਦੀ ਅਪੀਲ ਇਸ ਡਰ ਦੇ ਵਿਚਕਾਰ ਆਈ ਹੈ ਕਿ ਹੋ ਸਕਦਾ ਹੈ ਕਿ ਉਨ੍ਹਾਂ ਵਿੱਚੋਂ 50 ਤੋਂ ਵੱਧ ਨੌਰਥ ਵੇਲਜ਼ ‘ਚ ਭਾਰਤੀ ਮੂਲ ਦੇ 5 ਵਿਅਕਤੀਆਂ ਵੱਲੋਂ ਚਲਾਏ ਜਾ ਰਹੇ ਦੇਖ਼ਭਾਲ ਕੇਂਦਰਾਂ ‘ਚ ਕੰਮ ਕਰਦੇ ਹੋਏ ਆਧੁਨਿਕ ਗੁਲਾਮੀ ‘ਚ ਫਸ ਗਏ ਹੋਣ। ਯੂ.ਕੇ. ਸਰਕਾਰ ਦੀ ਇਕ ਖੁਫੀਆ ਅਤੇ ਮਜ਼ਦੂਰ ਦੁਰਵਿਵਹਾਰ ਜਾਂਚ ਏਜੰਸੀ ‘ਗੈਂਗਮਾਸਟਰਸ ਐਂਡ ਲੇਬਰ ਅਬਿਊਜ਼ ਅਥਾਰਟੀ’ ਨੇ ਇਸ ਹਫ਼ਤੇ ਦੇ ਸ਼ੁਰੂ ‘ਚ ਰਿਪੋਰਟ ਦਿੱਤੀ ਸੀ ਕਿ ਉਹ…
ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਆਪਣੇ ਹੀ ਦਫ਼ਤਰ ਦੀ ਸਾਬਕਾ ਮਹਿਲਾ ਕਰਮਚਾਰੀ ਨਾਲ ਨਾਜਾਇਜ਼ ਸਬੰਧਾਂ ਨੂੰ ਸਵੀਕਾਰ ਕਰਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ। ਜੌਹਨ ਟੋਰੀ ਨੂੰ ਅਜੇ ਚਾਰ ਕੁ ਮਹੀਨੇ ਪਹਿਲਾਂ ਹੀ ਤੀਸਰੀ ਵਾਰ ਟੋਰਾਂਟੋ ਸ਼ਹਿਰ ਦਾ ਮੇਅਰ ਚੁਣਿਆ ਗਿਆ ਸੀ। ਟੋਰੀ 2014 ‘ਚ ਪਹਿਲੀ ਵਾਰ ਮੇਅਰ ਚੁਣੇ ਗਏ ਸੀ। 68 ਸਾਲਾ ਜਾਹਨ ਟੋਰੀ ਦੀ ਕਥਿਤ 31 ਸਾਲਾ ਮਹਿਲਾ ਕਰਮਚਾਰੀ, ਜੋ ਕਿ ਟੋਰੀ ਦੇ ਦਫ਼ਤਰ ‘ਚ ਹੀ ਕੰਮ ਕਰਦੀ ਸੀ, ਨੇ ਕੁਝ ਸਮਾਂ ਪਹਿਲਾਂ ਹੀ ਆਪਣੀ ਨੌਕਰੀ ਛੱਡ ਦਿੱਤੀ ਸੀ, ਜਦੋਂ ਇਸ ਗੱਲ ਦਾ ਰੌਲਾ ਪੈਣ ਲੱਗ ਪਿਆ ਸੀ ਕਿ ਮੇਅਰ ਦੇ ਨੌਜਵਾਨ ਔਰਤ ਨਾਲ ਨਾਜਾਇਜ਼ ਸੰਬੰਧ ਹਨ।…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਮ ਖੋਲ੍ਹਣ ਦੀ ਅਪੀਲ ਵਾਲੇ ਟਵੀਟ ਤੋਂ ਬਾਅਦ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ‘ਤੇ ਪਿਛਲੇ ਛੇ ਦਿਨਾਂ ਤੋਂ ਜਾਮ ਲੱਗਣ ਕਾਰਨ ਰਾਹਗੀਰਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਹਿਬਲ ਕਲਾਂ ਵਿਖੇ ਧਰਨੇ ਵਾਲੀ ਥਾਂ ‘ਤੇ ਪੁੱਜੇ ਅਤੇ ਧਰਨਾਕਾਰੀਆਂ ਨੂੰ ਧਰਨਾ ਚੁੱਕਣ ਦੀ ਅਪੀਲ ਕੀਤੀ। 2015 ਦੀਆਂ ਬੇਅਦਬੀਆਂ ਅਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ‘ਚ ਇਨਸਾਫ਼ ਨਾ ਦੇਣ ਦੇ ਰੋਸ ਵਜੋਂ ਵੱਖ-ਵੱਖ ਸਿੱਖ ਜਥੇਬੰਦੀਆਂ 5 ਫਰਵਰੀ ਤੋਂ ਨੈਸ਼ਨਲ ਹਾਈਵੇਅ ਜਾਮ ਕਰਕੇ ਬੈਠੀਆਂ ਹਨ। ਕੈਬਨਿਟ ਮੰਤਰੀ ਵੱਲੋਂ ਮਾਮਲੇ ਦੀ ਜਾਂਚ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰਨ ਦਾ ਭਰੋਸਾ ਦਿੱਤੇ ਜਾਣ ਤੋਂ…
ਕਿਊਬਿਕ ਦੇ ਲਾਨੌਡੀਏਰ ਖੇਤਰ ‘ਚ ਸੇਂਟ-ਜੈਕਜ਼ ‘ਚ ਇਕ ਘਰ ਨੂੰ ਅੱਗ ਲੱਗਣ ਕਾਰਨ 4 ਬੱਚਿਆਂ ਸਮੇਤ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ ਹੈ। ਕਿਊਬਿਕ ਸੂਬਾਈ ਪੁਲੀਸ ਮੁਤਾਬਕ ਅੱਗ ਤੜਕੇ ਸਮੇਂ ਲੱਗੀ ਸੀ। ਅੱਗ ਲੱਗਣ ਕਾਰਨ 8 ਸਾਲ ਤੋਂ ਘੱਟ ਉਮਰ ਦੇ 4 ਬੱਚਿਆਂ ਅਤੇ ਦੋ ਬਾਲਗਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੂੰ ਰਾਤ 1 ਵਜੇ ਦੇ ਕਰੀਬ ਮੋਨਚਾਰਮੇ ਸੇਂਟ ਦੇ ਨੇੜੇ ਰੰਗ ਡੂ ਕੋਰਡਨ ‘ਚ ਸਥਿਤ ਇਕ ਘਰ ‘ਚ ਭਿਆਨਕ ਅੱਗ ਦੀ ਸੂਚਨਾ ਮਿਲੀ ਸੀ। ਸਾਰਜੈਂਟ ਐਲੋਇਸ ਕੋਸੇਟ ਨੇ ਪਹਿਲਾਂ ਕਿਹਾ ਸੀ ਕਿ ਜਦੋਂ ਅੱਗ ‘ਤੇ ਕਾਬੂ ਪਾਇਆ ਗਿਆ ਸੀ, ਫਾਇਰਫਾਈਟਰਾਂ ਨੇ 4 ਪੀੜਤਾਂ ਨੂੰ ਅੰਦਰ ਪਾਇਆ,…
ਦਿੱਲੀ ਏਅਰਪੋਰਟ ਤੋਂ ਪੰਜਾਬ ਲਈ ਪ੍ਰਾਈਵੇਟ ਬੱਸ ਸਰਵਿਸ ਚਲਾਉਂਦੀ ਬਾਦਲਾਂ ਦੀ ਮਾਲਕੀ ਵਾਲੀ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਹੋ ਗਏ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਟਰਾਂਸਪੋਰਟ ਐਪੀਲੇਟ ਟ੍ਰਿਬਿਊਨਲ ਦੇ ਹੁਕਮਾਂ ਦੇ ਉਲਟ ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ 3 ਪਰਮਿਟ ਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਬਾਦਲ ਪਰਿਵਾਰ ਨਾਲ ਸਬੰਧਤ ਹੈ ਅਤੇ ਇਨ੍ਹਾਂ ਦੀਆਂ ਬੱਸਾਂ ਅੰਮ੍ਰਿਤਸਰ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਨਵੀਂ ਦਿੱਲੀ ਤੱਕ ਜਾਂਦੀਆਂ ਹਨ। ਜਸਟਿਸ ਰਾਜ ਮੋਹਨ ਸਿੰਘ ਬੈਂਚ ਨੇ ਮੋਟਰ ਵਾਹਨ ਐਕਟ 1988 ਅਤੇ ਇਸ ਦੇ ਤਹਿਤ ਬਣਾਏ ਗਏ ਨਿਯਮਾਂ ਤਹਿਤ ਫਰਮ ਨੂੰ ਪਰਮਿਟ ਦੇ ਨਾਲ-ਨਾਲ ਪਰਮਿਟ ਦੇ ਆਧਾਰ…
ਬਰਨਾਲਾ ਜੇਲ੍ਹ ਤੋਂ ਸੱਤ ਮਹੀਨੇ ਬਾਅਦ ਜ਼ਮਾਨਤ ‘ਤੇ ਰਿਹਾਈ ਸਮੇਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਬੈਂਸ ਨੇ ਬਰਨਾਲਾ ਜੇਲ੍ਹ ਤੋਂ ਲੁਧਿਆਣਾ ਤੱਕ ਰੋਡ ਸ਼ੌਅ ਕੱਢਿਆ ਅਤੇ ਲੁਧਿਆਣਾ ਪਹੁੰਚਣ ‘ਤੇ ਬੈਂਸ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਦਫ਼ਤਰ ਕੋਟ ਮੰਗਲ ਸਿੰਘ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜੀ ਸੀ ਇਸ ਕਰਕੇ ਇਹ ਕੇਸ ਉਨ੍ਹਾਂ ਨੂੰ ਇਨਾਮ ਵੱਜੋਂ ਮਿਲੇ ਸਨ। ਬੈਂਸ ਨੇ ਇਸ ਮੌਕੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ‘ਚ ਪੂਰੀ ਤਾਕਤ ਨਾਲ…
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ‘ਤੇ ਦੁਬਾਰਾ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਨਾਭਾ ਦੀ ਸੈਂਟਰਲ ਜੇਲ੍ਹ ‘ਚ ਭੇਜ ਦਿੱਤਾ ਹੈ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ‘ਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ‘ਤੇ ਸਨ। ਸਾਬਕਾ ਮੰਤਰੀ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ…
ਭਾਰਤੀ ਮੂਲ ਦੇ ਪ੍ਰੋਫੈਸਰ ਅਰਵਿੰਦ ਰਮਨ ਨੂੰ ਅਮਰੀਕਾ ਦੇ ਇੰਡੀਆਨਾ ਸੂਬੇ ‘ਚ ਸਥਿਤ ਪਰਡਿਊ ਯੂਨੀਵਰਸਿਟੀ ਦੇ ਵੱਕਾਰੀ ਕਾਲਜ ਆਫ ਇੰਜੀਨੀਅਰਿੰਗ ਦਾ ਡੀਨ ਨਿਯੁਕਤ ਕੀਤਾ ਗਿਆ ਹੈ। ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਤੋਂ ਗ੍ਰੈਜੂਏਟ ਰਮਨ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਕਾਰਜਕਾਰੀ ਉਪ ਪ੍ਰਧਾਨ ਪੈਟਰਿਕ ਵੌਲਫ ਨੇ ਡੀਨ ਦਾ ਨਿਯੁਕਤੀ ਪੱਤਰ ਸੌਂਪਿਆ। ਇਕ ਬਿਆਨ ‘ਚ ਵੌਲਫ ਨੇ ਕਿਹਾ ਕਿ ਪ੍ਰੋਫੈਸਰ ਰਮਨ ਲੋਕਾਂ ਅਤੇ ਸਮਾਜ ਲਈ ਤਾਜ਼ਾ ਹੱਲ ਤਿਆਰ ਕਰਨ ‘ਚ ਇੰਜੀਨੀਅਰਿੰਗ ਦੀ ਭੂਮਿਕਾ ਸਬੰਧੀ ਜਨੂਨੀ ਹਨ। ਸਾਨੂੰ ਭਰੋਸਾ ਹੈ ਕਿ ਸਾਡੇ ਅਗਲੇ ਇੰਜਨੀਅਰਿੰਗ ਡੀਨ ਵਜੋਂ ਉਹ ਕਾਲਜ ਨੂੰ ਉਤਮਤਾ ਅਤੇ ਪ੍ਰਭਾਵ ਦੇ ਨਵੇਂ ਪੱਧਰਾਂ ‘ਤੇ ਲੈ ਜਾਣਗੇ। ਰਮਨ ਦਾ ਕਾਰਜਕਾਲ 1…