Author: editor
ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਡੇਰਾ ਮੁਖੀ, ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਡੇਰਾ ਮੁਖੀ ਨੂੰ ਦਸਤੀ ਨੋਟਿਸ ਭੇਜਿਆ ਹੈ। ਹਾਈ ਕੋਰਟ ਦੇ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਵਿਕਰਮ ਅਗਰਵਾਲ ਨੇ ਸਾਰੇ ਬਚਾਅ ਪੱਖ ਨੂੰ 17 ਫਰਵਰੀ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ‘ਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਕਮਿਸ਼ਨਰ ਰੋਹਤਕ, ਪੁਲੀਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਜੇਲ੍ਹ ਸੁਪਰਡੈਂਟ ਸੁਨਾਰੀਆ, ਡੀ.ਸੀ. ਰੋਹਤਕ ਅਤੇ ਡੇਰਾ ਮੁਖੀ…
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧਣਾ ਸ਼ੁਰੂ ਕੀਤਾ। ਇਸ ਰੋਸ ਮਾਰਚ ‘ਚ ਤਲਵਾਰਾਂ ਲਹਿਰਾਉਂਦੇ ਹੋਏ ਕੁਝ ਘੋੜਸਵਾਰ ਨਿਹੰਗ ਸਿੰਘ ਵੀ ਸ਼ਾਮਲ ਸਨ। ਜਦੋਂ ਪ੍ਰਕਰਸ਼ਨਕਾਰੀਆਂ ਨੇ ਮੁਹਾਲੀ-ਚੰਡੀਗੜ੍ਹ ਦੀ ਸਰਹੱਦ ‘ਤੇ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਨ ਦਾ ਯਤਨ ਕੀਤਾ ਤਾਂ ਯੂ.ਟੀ. ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ੋਰਦਾਰ ਟਕਰਾਅ ਹੋਇਆ। ਇਸ ਮੌਕੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਦੇ ਕਈ ਚੌਕਾਂ ’ਤੇ ਧਰਨਾ ਲਾ ਕੇ ਆਵਾਜਾਈ ਰੋਕ ਦਿੱਤੀ।…
ਭਾਰਤੀ ਕ੍ਰਿਕਟਰ ਸੂਰਿਆ ਕੁਮਾਰ ਯਾਦਵ ਆਈ.ਸੀ.ਸੀ. ਟੀ-20 ਬੱਲੇਬਾਜ਼ੀ ਦੀ ਦਰਜਾਬੰਦੀ ‘ਚ ਸਿਖਰਲੇ ਸਥਾਨ ‘ਤੇ ਬਰਕਰਾਰ ਹੈ ਜਦਕਿ ਸ਼ੁਭਮਨ ਗਿੱਲ ਕਰੀਅਰ ਦੀ ਸਰਵੋਤਮ 30ਵੀਂ ਦਰਜਾਬੰਦੀ ‘ਤੇ ਪਹੁੰਚ ਗਿਆ ਹੈ। ਸੂਰਿਆ ਕੁਮਾਰ ਦੇ 906 ਰੇਟਿੰਗ ਅੰਕ ਹਨ। ਕ੍ਰਿਕਟ ਦੀਆਂ ਤਿੰਨਾਂ ਵੰਨਗੀਆਂ ‘ਚ ਸੈਂਕੜਾ ਮਾਰਨ ਵਾਲਾ ਸ਼ੁਭਮਨ ਇਕ ਰੋਜ਼ਾ ‘ਚ ਛੇਵੇਂ ਅਤੇ ਟੈਸਟ ‘ਚ 62ਵੇਂ ਸਥਾਨ ‘ਤੇ ਹੈ। ਵਿਰਾਟ ਕੋਹਲੀ ਇਕ ਸਥਾਨ ਖਿਸਕ ਕੇ 15ਵੇਂ ਨੰਬਰ ‘ਤੇ ਆ ਗਿਆ ਹੈ ਜਦਕਿ ਕੇ.ਐੱਲ. ਰਾਹੁਲ 27ਵੇਂ ਅਤੇ ਕਪਤਾਨ ਰੋਹਿਤ ਸ਼ਰਮਾ 29ਵੇਂ ਸਥਾਨ ‘ਤੇ ਹਨ। ਟੀ-20 ਗੇਂਦਬਾਜ਼ੀ ਦਰਜਾਬੰਦੀ ‘ਚ ਚੋਟੀ ਦੇ ਦਸ ਗੇਂਦਬਾਜ਼ਾਂ ‘ਚ ਕੋਈ ਭਾਰਤੀ ਨਹੀਂ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਅੱਠ ਸਥਾਨਾਂ ਦੇ ਫਾਇਦੇ…
ਪੈਰਿਸ ਦੀ ਮੇਅਰ ਐਨੀ ਹਿਡਾਲਗੋ ਨੇ ਕਿਹਾ ਹੈ ਕਿ ਰੂਸ ਜੇਕਰ ਯੂਕਰੇਨ ਨਾਲ ਆਪਣੀ ਜੰਗ ਜਾਰੀ ਰੱਖਦਾ ਹੈ ਤਾਂ ਅਗਲੇ ਸਾਲ ਹੋਣ ਵਾਲੇ ਪੈਰਿਸ ਓਲੰਪਿਕ ‘ਚ ਉਸ ਦੀ ਟੀਮ ਨੂੰ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਿਡਾਲਗੋ ਨੇ ਪਹਿਲਾਂ ਕਿਹਾ ਸੀ ਕਿ ਰੂਸ ਦੇ ਖਿਡਾਰੀਆਂ ਨੂੰ ਇਕ ਨਿਰਪੱਖ ਝੰਡੇ ਹੇਠ ਖੇਡਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਮੰਗਲਵਾਰ ਨੂੰ ਸਥਾਨਕ ਮੀਡੀਆ ‘ਫਰਾਂਸ ਇਨਫੋ’ ਨੂੰ ਦਿੱਤੇ ਗਏ ਇਕ ਇੰਟਰਵਿਊ ‘ਚ ਉਹ ਆਪਣੇ ਬਿਆਨ ਤੋਂ ਪਲਟ ਗਈ। ਹਿਡਾਲਗੋ ਨੇ ਮੰਨਿਆ ਕਿ ਇਸ ਮਾਮਲੇ ‘ਚ ਆਖ਼ਰੀ ਫ਼ੈਸਲਾ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਦਾ ਹੋਵੇਗਾ, ਪਰ ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਰੂਸ ਯੂਕਰੇਨ…
ਦੇਸ਼ ਅਤੇ ਯੂਰਪੀਅਨ ਭਾਈਵਾਲਾਂ ਦੇ ਵਿਰੋਧ ਦੇ ਬਾਵਜੂਦ ਜਰਮਨੀ ‘ਚ 12 ਲੱਖ ਤੋਂ ਵੱਧ ਪ੍ਰਵਾਸੀਆਂ ਦਾ ਸਵਾਗਤ ਕਰਨ ਦੇ ਉਨ੍ਹਾਂ ਦੇ ਫ਼ੈਸਲੇ ਲਈ ਜਰਮਨੀ ਦੀ ਸਾਬਕਾ ਚਾਂਸਲਰ ਐਂਜੇਲਾ ਮਰਕੇਲ ਨੂੰ ਯੂਨੈਸਕੋ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਆਯੋਜਕਾਂ ਨੇ ਕਿਹਾ ਕਿ 2015-2016 ‘ਚ ਜਦੋਂ ਜਰਮਨੀ ਨੇ ਸੀਰੀਆ, ਇਰਾਕ, ਅਫਗਾਨਿਸਤਾਨ ਅਤੇ ਏਰੀਟਰੀਆ ‘ਚ ਸੰਘਰਸ਼ ਦੇ ਕਾਰਨ ਭੱਜੇ ਸ਼ਰਨਾਰਥੀਆਂ ਦਾ ਸਵਾਗਤ ਕੀਤਾ ਤਾਂ ਮਰਕੇਲ ਨੇ ਰਾਜਨੀਤਿਕ ਸਾਹਸ ਦਿਖਾਇਆ। ਐਵਾਰਡ ਦੇਣ ਵਾਲੀ ਜਿਊਰੀ ਦੇ ਚੇਅਰਮੈਨ ਡੇਨਿਸ ਮੁਕਵੇਗੇ ਨੇ ਅਜਿਹੇ ਸਮੇਂ ‘ਚ ਜਰਮਨੀ ਦੇ ਦਰਵਾਜ਼ੇ ਖੋਲ੍ਹਣ ਲਈ ਮਰਕੇਲ ਦੀ ਪ੍ਰਸ਼ੰਸਾ ਕੀਤੀ ‘ਜਦੋਂ ਕਈ ਹੋਰ ਦੇਸ਼ ਡਰ ਦੇ ਸਾਏ ‘ਚ ਸਨ।’ ਨੋਬਲ ਸ਼ਾਂਤੀ ਪੁਰਸਕਾਰ ਨਾਲ…
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੀ ਆਬਕਾਰੀ ਨੀਤੀ ‘ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਦੇ ਕਾਰੋਬਾਰੀ ਅਤੇ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੇ ਪੁੱਤਰ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ‘ਚ ਲਿਆ ਗਿਆ ਹੈ। ਉਸ ਨੂੰ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਜਿੱਥੇ ਈ.ਡੀ. ਉਸ ਦੀ ਹਿਰਾਸਤ ਦੀ ਮੰਗ ਕਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮਲਹੋਤਰਾ ਪੰਜਾਬ ਅਤੇ ਕੁਝ ਹੋਰ ਖੇਤਰਾਂ ‘ਚ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਦਿੱਲੀ ਆਬਕਾਰੀ ਨੀਤੀ 2021-22 ਦੀ ਚੱਲ ਰਹੀ ਜਾਂਚ ਦੇ…
ਸੈਂਟਰਲ ਜੇਲ੍ਹ ਪਟਿਆਲਾ ‘ਚ 1988 ਦੇ ਰੋਡਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਰਿਹਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਸਿੱਧੂ ਦੇ ਪਟਿਆਲਾ ਸਥਿਤ ਰਿਹਾਇਸ਼ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਪਟਿਆਲਾ ਸਥਿਤ ਘਰ ‘ਚ ਚਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ਅਤੇ ਇਹ ਸੁਰੱਖਿਆ ਬੀਤੇ ਰਾਤ ਤਕ ਮੌਜੂਦ ਸੀ ਪਰ ਅੱਜ ਤੋਂ ਸੁਰੱਖਿਆ ਗਾਰਡਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਫਿਲਹਾਲ ਇਸ ਬਾਰੇ ਕੋਈ ਨਾ ਤਾਂ ਲਿਖਤੀ ਹੁਕਮ ਸਾਹਮਣੇ ਆਇਆ ਹੈ ਤੇ ਨਾ ਹੀ ਕੋਈ…
ਤੁਰਕੀ ਦੇ ਗੋਲਕੀਪਰ ਅਹਿਮਤ ਇਯੂਪ ਤੁਰਕਾਸਲਾਨ ਦੀ ਉਸ ਦੇ ਦੇਸ਼ ‘ਚ ਆਏ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਮੌਤ ਹੋ ਗਈ ਹੈ। ਕਲੱਬ ਨੇ ਟਵਿੱਟਰ ‘ਤੇ ਇਕ ਬਿਆਨ ਜਾਰੀ ਕੀਤਾ, ‘ਸਾਡੇ ਗੋਲਕੀਪਰ, ਅਹਿਮਤ ਇਯੂਪ ਤੁਰਕਾਸਲਾਨ ਨੇ ਭੂਚਾਲ ਕਾਰਨ ਆਪਣੀ ਜਾਨ ਗੁਆ ਦਿੱਤੀ ਹੈ। ਪ੍ਰਮਾਤਮਾ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ। ਅਸੀਂ ਤੁਹਾਨੂੰ ਨਹੀਂ ਭੁੱਲਾਂਗੇ।’ 28 ਸਾਲਾ ਤੁਰਕਾਸਲਾਨ 2021 ‘ਚ ਸ਼ਾਮਲ ਹੋਣ ਤੋਂ ਬਾਅਦ ਤੁਰਕੀ ਦੇ ਸੈਕਿੰਡ-ਡਿਵੀਜ਼ਨ ਕਲੱਬ ਯੇਨੀ ਮਲਾਤਿਆਸਪੋਰ ਲਈ 6 ਵਾਰ ਖੇਡਿਆ ਹੈ। ਸਾਬਕਾ ਕ੍ਰਿਸਟਲ ਪੈਲੇਸ ਅਤੇ ਏਵਰਟਨ ਵਿੰਗਰ ਯੈਨਿਕ ਬੋਲਾਸੀ, ਜੋ ਵਰਤਮਾਨ ‘ਚ ਤੁਰਕੀ ਦੇ ਦੂਜੇ ਦਰਜੇ ਦੀ ਟੀਮ ਕੇਕੁਰ ਰਿਜ਼ੇਸਪੋਰ ਲਈ ਖੇਡਦੇ ਹਨ, ਨੇ ਟਵਿੱਟਰ ‘ਤੇ ਸੋਗ ਪ੍ਰਗਟ ਕੀਤਾ…
ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਕੇਸ ‘ਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਖ਼ਲ ਅਰਜ਼ੀ ‘ਤੇ ਸੁਪਰੀਮ ਕੋਰਟ ਚਾਰ ਹਫ਼ਤਿਆਂ ਮਗਰੋਂ ਸੁਣਵਾਈ ਕਰੇਗਾ। ਪੰਜਾਬ ਸਰਕਾਰ ਨੇ ਜਸਟਿਸ ਅਨਿਰੁੱਧ ਬੋਸ ਅਤੇ ਸੁਧਾਂਸ਼ੂ ਧੂਲੀਆ ‘ਤੇ ਆਧਾਰਿਤ ਬੈਂਚ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਵਕੀਲ ਸ਼ਿਆਮ ਦੀਵਾਨ ਦੂਜੀ ਅਦਾਲਤ ‘ਚ ਰੁੱਝੇ ਹੋਏ ਹਨ। ਇਸ ਲਈ ਸੁਣਵਾਈ ਕੁਝ ਦੇਰ ਲਈ ਮੁਲਤਵੀ ਕੀਤੀ ਜਾ ਸਕਦੀ ਹੈ। ਬੈਂਚ ਨੇ ਕਿਹਾ, ‘ਮਾਮਲੇ ਨੂੰ ਅੱਜ ਕੁਝ ਦੇਰ ਲਈ ਮੁਲਤਵੀ ਕਰਨਾ ਮੁਸ਼ਕਲ ਹੋਵੇਗਾ। ਇਸ ਦੀ ਬਜਾਏ ਅਸੀਂ ਇਸ ਨੂੰ ਚਾਰ ਹਫ਼ਤਿਆਂ ਬਾਅਦ ਸੁਣਵਾਈ ਲਈ…
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ‘ਚ ਹੋਣ ਵਾਲੇ ‘ਨਿਵੇਸ਼ ਪੰਜਾਬ ਸੰਮੇਲਨ’ ਦੀਆਂ ਤਿਆਰੀਆਂ ਵਜੋਂ ਸਨਅਤਕਾਰਾਂ ਨਾਲ ਮੀਟਿੰਗ ਕਰਨ ਅੰਮ੍ਰਿਤਸਰ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਆਦਿ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਠੋਸ ਤਜਵੀਜ਼ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ…